Home National ਨੌਕਰੀ ਮਿਲਣ ਦੇ ਇੱਕ ਹਫ਼ਤੇ ਬਾਅਦ ਵਾਪਰਿਆ ਹਾਦਸਾ

ਨੌਕਰੀ ਮਿਲਣ ਦੇ ਇੱਕ ਹਫ਼ਤੇ ਬਾਅਦ ਵਾਪਰਿਆ ਹਾਦਸਾ

0

ਹੈਦਰਾਬਾਦ: ਅਮਰੀਕਾ ਵਿੱਚ ਆਪਣਾ ਭਵਿੱਖ ਬਣਾਉਣ ਗਏ ਤੇਲੰਗਾਨਾ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਈ. ਸਾਈ ਤੇਜਾ ਵਜੋਂ ਹੋਈ ਹੈ, ਜੋ ਤੇਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦੇ ਮੁਨੁਗੋਡੇ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ, ਸਾਈ ਤੇਜਾ ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਗਿਆ ਹੋਇਆ ਸੀ ਅਤੇ ਨਿਊਯਾਰਕ ਸ਼ਹਿਰ ਵਿੱਚ ਰਹਿ ਰਿਹਾ ਸੀ। ਖ਼ਾਸ ਗੱਲ ਇਹ ਹੈ ਕਿ ਉਸ ਨੂੰ ਹਾਲ ਹੀ ਵਿੱਚ ਨਵੀਂ ਨੌਕਰੀ ਮਿਲੀ ਸੀ ਅਤੇ ਉਹ ਆਪਣੀ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਰਨ ਜਾ ਰਿਹਾ ਸੀ। ਪਰ ਨੌਕਰੀ ਮਿਲਣ ਤੋਂ ਸਿਰਫ਼ ਇੱਕ ਹਫ਼ਤੇ ਬਾਅਦ ਹੀ ਇੱਕ ਸੜਕ ਹਾਦਸੇ ਨੇ ਉਸ ਦੀ ਜਾਨ ਲੈ ਲਈ ਇਸ ਦੁਖਦਾਈ ਘਟਨਾ ਤੋਂ ਬਾਅਦ ਨੌਜਵਾਨ ਦੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਤੇਲੰਗਾਨਾ ਦੇ ਸੜਕ ਅਤੇ ਇਮਾਰਤ ਨਿਰਮਾਣ ਮੰਤਰੀ ਕੋਮਾਤੀਰੇਡੀ ਵੈਂਕਟਰੈੱਡੀ ਨੇ ਵੀ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਮਿਲਣਾ ਮਾਪਿਆਂ ਲਈ ਬੇਹੱਦ ਦਰਦਨਾਕ ਹੈ। ਮੰਤਰੀ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਹੌਸਲਾ ਦੇਣ ਦੀ ਅਰਦਾਸ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version