ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਏ ਇੱਕ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਕੀਤਾ ਜ਼ਬਤ

0
213

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ram Dass International Airport)‘ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਏ ਇੱਕ ਯਾਤਰੀ ਕੋਲੋਂ 953 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 44 ਲੱਖ ਰੁਪਏ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਯਾਤਰੀ ਨੇ ਤਿੰਨ ਕੈਪਸੂਲ ‘ਚ ਸੋਨੇ ਨੂੰ ਪੇਸਟ ਫੋਮ ਬਣਾ ਕੇ ਆਪਣੇ ਗੁਦਾ ‘ਚ ਛੁਪਾ ਕੇ ਕਸਟਮ ਵਿਭਾਗ ਦੇ   ਅਫਸਰਾਂ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਵਿਭਾਗ ਦੇ ਤਜਰਬੇਕਾਰ ਅਫਸਰਾਂ ਨੇ ਉਸਨੂੰ ਕਾਬੂ ਕਰ ਲਿਆ, ਫਿਲਹਾਲ ਗ੍ਰਿਫਤਾਰ ਯਾਤਰੀ ਦੇ ਪਿੱਛੇ ਅਤੇ ਅੱਗੇ ਦੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here