Home ਹਰਿਆਣਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ, 26 ਤਰੀਕ ਨੂੰ ਫਿਰ ਕੀਤਾ...

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ, 26 ਤਰੀਕ ਨੂੰ ਫਿਰ ਕੀਤਾ ਗਿਆ ਇਹ ਐਲਾਨ

0

ਅੰਬਾਲਾ: ਖਨੌਰੀ ਸਰਹੱਦ (The Khanuri Border) ‘ਤੇ ਬੀਤੇ ਦਿਨ 28ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਮਰਨ ਵਰਤ ਜਾਰੀ ਰਿਹਾ। ਇਸ ਦੌਰਾਨ ਡਾਕਟਰਾਂ ਦੀ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਉਨ੍ਹਾਂ ਦੇ ਸਰੀਰ ਨੂੰ ਜੋ ਨੁਕਸਾਨ ਹੋ ਰਿਹਾ ਹੈ, ਇਸਦੀ ਭਰਪਾਈ ਕਰਨੀ ਮੁਸ਼ਕਲ ਹੋਵੇਗੀ।

ਇਸ ਤੋਂ ਇਲਾਵਾ ਬਰਸਾਤ ਕਾਰਨ ਮੂਹਰਲੇ ਪਾਸੇ ਖੜ੍ਹੀਆਂ ਟਰਾਲੀਆਂ ਵਿੱਚ ਵੀ ਪਾਣੀ ਟਪਕ ਰਿਹਾ ਹੈ ਪਰ ਕਿਸਾਨ ਅੜੇ ਹੋਏ ਹਨ। ਅੱਜ ਸ਼ਾਮ 5:30 ਵਜੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। 26 ਦਸੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਸ਼ੈਲਜਾ ਨੇ ਕਿਹਾ ਕਿ ਸਰਕਾਰ ਨੇ ਦੋ ਸਾਲ ਪਹਿਲਾਂ ਐਮ.ਐਸ.ਪੀ. ਨੂੰ ਕਾਨੂੰਨੀ ਦਰਜਾ ਦੇਣ ਦਾ ਵਾਅਦਾ ਕੀਤਾ ਸੀ। ਡੱਲੇਵਾਲ ਮਰਨ ਵਰਤ ‘ਤੇ ਹਨ ਪਰ ਸਰਕਾਰ ਕੋਲ ਉਨ੍ਹਾਂ ਨਾਲ ਗੱਲ ਕਰਨ ਦਾ ਸਮਾਂ ਨਹੀਂ ਹੈ। ਹਰ ਕੋਈ ਦੇਖ ਰਿਹਾ ਹੈ ਕਿ ਹਰਿਆਣਾ-ਪੰਜਾਬ ਸਰਹੱਦ ‘ਤੇ ਕੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਖਾਦ ਦਾ ਸੰਕਟ ਜਾਰੀ ਹੈ। ਇਸ ਤੋਂ ਇਲਾਵਾ ਇਸ ਦੀਆਂ ਕੀਮਤਾਂ ਹੋਰ ਵਧਾ ਦਿੱਤੀਆਂ ਗਈਆਂ ਹਨ। ਕਿਸਾਨਾਂ ਨੂੰ ਸਮੇਂ ਸਿਰ ਬੀਜ ਵੀ ਨਹੀਂ ਮਿਲ ਰਹੇ। ਪ੍ਰਾਈਵੇਟ ਬੀਜ ਕੰਪਨੀਆਂ ‘ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ, ਜੋ ਕਿਸਾਨਾਂ ਨੂੰ ਲੁੱਟਣ ‘ਤੇ ਲੱਗੀਆਂ ਹੋਈਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version