ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੋਭਾ ਯਾਤਰਾ ਦੌਰਾਨ ਇਸ ਰੂਟ ‘ਤੇ ਇਹ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਨਿਰਦੇਸ਼

0
294

ਕਪੂਰਥਲਾ : ਸ਼੍ਰੀ ਦੁਰਗਾ ਮੰਡਲ ਮੰਦਰ ਮਾਤਾ ਭੱਦਰਕਾਲੀ ਵੈਲਫੇਅਰ ਸੋਸਾਇਟੀ (Shri Durga Mandal Mandir Mata Bhadrakali) ਵੱਲੋਂ ਕਰਵਾਏ ਜਾ ਰਹੇ ਮਾਤਾ ਭੱਦਰਕਾਲੀ ਦੇ 77ਵੇਂ ਮੇਲੇ (Mata Bhadrakali Mela) ਦੇ ਮੱਦੇਨਜ਼ਰ 27 ਮਈ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟ ‘ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਸ਼ੋਭਾ ਯਾਤਰਾ ਦੌਰਾਨ ਇਸ ਰੂਟ ‘ਤੇ ਸਾਰੀਆਂ ਮੀਟ/ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸ਼ੋਭਾ ਯਾਤਰਾ 27 ਮਈ ਨੂੰ ਸ਼ਾਮ 5 ਵਜੇ ਸ਼੍ਰੀ ਬ੍ਰਹਮਾ ਕੁੰਡ ਮੰਦਰ ਤੋਂ ਸ਼ੁਰੂ ਹੋ ਕੇ ਪੁਰਾਣੀ ਦਾਣਾ ਮੰਡੀ ਤੋਂ ਹੁੰਦੀ ਹੋਈ ਮਾਤਾ ਭੱਦਰਕਾਲੀ ਮੰਦਰ ਪਹੁੰਚੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੋਭਾ ਯਾਤਰਾ ਦੌਰਾਨ ਰੂਟ ‘ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here