ਲੁੱਟ ਦੀ ਯੋਜਨਾ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

0
210

ਲੁਧਿਆਣਾ : ਪੁਲਿਸ ਨੇ ਲੁੱਟ ਦੀ ਯੋਜਨਾ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਇੱਕ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ-6 (Police Station Division Number-6) ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸਿਮਰਨ ਵਰਮਾ ਵਜੋਂ ਹੋਈ ਹੈ ਜਦੋਂ ਕਿ ਫਰਾਰ ਮੁਲਜ਼ਮ ਤਰੁਣ ਕੁਮਾਰ, ਕ੍ਰਿਸ਼ ਅਤੇ ਅਜੇ ਕੁਮਾਰ ਹਨ।

ਏ.ਐਸ.ਆਈ ਗੁਰਜਿੰਦਰ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਪੋਲੋ ਹਸਪਤਾਲ ਦੇ ਪਿਛਲੇ ਪਾਸੇ ਖਾਲੀ ਪਏ ਪਲਾਟ ‘ਚ ਕੁਝ ਨੌਜਵਾਨ ਲੁੱਟ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਪੁਲਿਸ ਪਾਰਟੀ ਨਾਲ ਛਾਪੇਮਾਰੀ ਕੀਤੀ ਅਤੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਜਦਕਿ ਬਾਕੀ ਫਰਾਰ ਹੋ ਗਏ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਇੱਕ ਬਾਈਕ, ਦੋ ਮੋਬਾਈਲ ਫ਼ੋਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ।

LEAVE A REPLY

Please enter your comment!
Please enter your name here