Home ਹਰਿਆਣਾ ਸਰਕਾਰ ਨੇ ਹਰਿਆਣਾ ‘ਚ ਖੁੱਲ੍ਹਣ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ

ਸਰਕਾਰ ਨੇ ਹਰਿਆਣਾ ‘ਚ ਖੁੱਲ੍ਹਣ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ

0

ਪਾਣੀਪਤ : ਸਰਦੀਆਂ ਦੀਆਂ ਛੁੱਟੀਆਂ (The Winter Vacations) ਦੌਰਾਨ ਹਰਿਆਣਾ ‘ਚ ਖੁੱਲ੍ਹਣ ਵਾਲੇ ਪ੍ਰਾਈਵੇਟ ਸਕੂਲਾਂ (Private Schools) ‘ਤੇ ਸਰਕਾਰ (The Government) ਸਖਤ ਹੁੰਦੀ ਨਜ਼ਰ ਆ ਰਹੀ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ (Directorate of School Education) ਨੇ ਡੀ.ਏ.ਵੀ. ਪੁਲਿਸ ਪਬਲਿਕ ਸਕੂਲ, ਪਾਣੀਪਤ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਸਕੂਲ ਦੀਆਂ ਛੁੱਟੀਆਂ ਦੌਰਾਨ ਖੁੱਲ੍ਹਾ ਪਾਇਆ ਗਿਆ। ਪਾਣੀਪਤ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਇਸ ਸਬੰਧੀ ਜਾਂਚ ਤੋਂ ਬਾਅਦ ਡਾਇਰੈਕਟੋਰੇਟ ਨੂੰ ਰਿਪੋਰਟ ਭੇਜੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਜਦੋਂ ਉਨ੍ਹਾਂ ਨੇ 3 ਜਨਵਰੀ ਨੂੰ ਸਕੂਲ ਦਾ ਨਿਰੀਖਣ ਕੀਤਾ ਤਾਂ ਇਹ ਖੁੱਲ੍ਹਾ ਪਾਇਆ ਗਿਆ, ਜੋ ਕਿ ਸਰਦੀਆਂ ਦੀਆਂ ਛੁੱਟੀਆਂ ਦੇ ਹੁਕਮਾਂ ਦੀ ਉਲੰਘਣਾ ਹੈ।

1 ਤੋਂ 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਦੱਸ ਦੇਈਏ ਕਿ ਸਰਕਾਰ ਨੇ ਬੀਤੇ ਦਿਨ ਹੀ ਹੁਕਮ ਜਾਰੀ ਕੀਤੇ ਸਨ ਕਿ ਜੇਕਰ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਪ੍ਰਾਈਵੇਟ ਸਕੂਲ ਖੁੱਲ੍ਹੇ ਪਾਏ ਗਏ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਵਿੱਚ ਉਨ੍ਹਾਂ ਤੋਂ ਅਜਿਹੇ ਸਕੂਲਾਂ ਦੀ ਰਿਪੋਰਟ ਮੰਗੀ ਜਾ ਰਹੀ ਹੈ। ਸਿੱਖਿਆ ਵਿਭਾਗ ਨੇ ਸੂਬੇ ਵਿੱਚ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਹੁਕਮ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਨਰਸਰੀ ਤੋਂ 12ਵੀਂ ਤੱਕ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਲਾਗੂ ਹੋਵੇਗਾ।

ਜਾਂਚ ਕਰਨ ‘ਤੇ ਸਕੂਲ ਖੁੱਲ੍ਹਾ ਪਾਇਆ ਗਿਆ 

ਪਾਣੀਪਤ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਬੀਤੇ ਦਿਨ ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਨੂੰ ਇਸ ਸਬੰਧੀ ਰਿਪੋਰਟ ਭੇਜੀ ਸੀ। ਜਿਸ ਵਿਚ ਉਸ ਨੇ ਦੱਸਿਆ ਕਿ 3 ਜਨਵਰੀ ਨੂੰ ਪੁਲਿਸ ਲਾਈਨ ਸਥਿਤ ਡੀ.ਏ.ਵੀ ਪੁਲਿਸ ਪਬਲਿਕ ਸਕੂਲ ਦਾ ਅਚਨਚੇਤ ਨਿਰੀਖਣ ਕੀਤਾ । ਇਸ ਦੌਰਾਨ ਸਕੂਲ ਵਿੱਚ 8ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਚੱਲ ਰਹੀਆਂ ਸਨ। ਇਹ ਵਿਭਾਗ ਵੱਲੋਂ 27 ਦਸੰਬਰ ਨੂੰ ਦਿੱਤੇ ਸਰਦੀਆਂ ਦੀਆਂ ਛੁੱਟੀਆਂ ਦੇ ਹੁਕਮਾਂ ਦੀ ਉਲੰਘਣਾ ਹੈ। ਡੀ.ਈ.ਓ. ਨੇ ਇਸ ਮਾਮਲੇ ਵਿੱਚ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਕੀਤੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version