ਲੁਧਿਆਣਾ : ਸਿਹਤ ਵਿਭਾਗ (Health Department) ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ, ਜਿਸ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਤਾਜਪੁਰ ਰੋਡ ਅਤੇ ਟਿੱਬਾ ਰੋਡ ‘ਤੇ ਸਥਿਤ ਡੇਅਰੀਆਂ ‘ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਇਸ ਛਾਪੇਮਾਰੀ ਦੌਰਾਨ ਵਿਭਾਗ ਨੇ ਕਈ ਕੁਇੰਟਲ ਨਕਲੀ ਪਨੀਰ ਜ਼ਬਤ ਕਰਕੇ ਨਸ਼ਟ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਈ ਦੁਕਾਨਾਂ ਨੂੰ ਚੇਤਾਵਨੀ ਵੀ ਦਿੱਤੀ ਅਤੇ ਕਈਆਂ ਦੇ ਚਲਾਨ ਵੀ ਕੀਤੇ।
ਇਸ ਮੌਕੇ ਸਿਵਲ ਸਰਜਨ ਲੁਧਿਆਣਾ ਨੇ ਦੱਸਿਆ ਕਿ ਬੀਤੇ ਦਿਨ ਡੀ.ਐਚ.ਓ ਲੁਧਿਆਣਾ ਨੇ ਕਾਰਵਾਈ ਕਰਦੇ ਹੋਏ ਡਾਇਰੀ ‘ਤੇ ਕਾਰਵਾਈ ਕਰਦੇ ਹੋਏ ਡੇਢ ਕੁਇੰਟਲ ਦੇ ਕਰੀਬ ਨਕਲੀ ਪਨੀਰ ਫੜਿਆ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ‘ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ, ਇੰਨਾ ਹੀ ਨਹੀਂ ਉਨ੍ਹਾਂ ਨੇ ਸਬਜ਼ੀ ਮੰਡੀ ‘ਚ ਵਿਕਣ ਵਾਲੇ ਪਨੀਰ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਗੱਲ ਕਹੀ ਹੈ।
