ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

0
200

ਪੰਜਾਬ : ਬਹਿਬਲ ਕਲਾਂ (Behbal Kalan) ਗੋਲੀਕਾਂਡ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈ ਕੋਰਟ (Punjab Haryana High Court) ਨੇ ਇਸ ਕੇਸ ਨੂੰ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ ਜਦੋਂਕਿ ਪਹਿਲਾਂ ਇਹ ਕੇਸ ਫਰੀਦਕੋਟ ਅਦਾਲਤ ਵਿੱਚ ਚੱਲ ਰਿਹਾ ਸੀ।

ਇਸ ਮਾਮਲੇ ਵਿੱਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਦਾ ਕੇਸ ਹੁਣ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਚਰਨਜੀਤ ਸ਼ਰਮਾ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਵਿਰੁੱਧ ਦਰਜ ਕੇਸਾਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕੀਤਾ ਜਾਵੇ, ਜਿਸ ਨੂੰ ਹਾਈ ਕੋਰਟ ਨੇ ਪ੍ਰਵਾਨ ਕਰ ਲਿਆ ਹੈ।

ਦੱਸ ਦੇਈਏ ਕਿ ਬਹਿਬਲ ਕਲਾਂ ਬੇਅਦਬੀ ਮਾਮਲੇ ਤੋਂ ਬਾਅਦ ਸਿੱਖ ਸੰਗਤ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ, ਜਿਸ ਦੌਰਾਨ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਚਰਨਜੀਤ ਸ਼ਰਮਾ ਸਮੇਤ ਕਈ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

LEAVE A REPLY

Please enter your comment!
Please enter your name here