ਤਰਨਤਾਰਨ : ਭਾਰਤ-ਪਾਕਿਸਤਾਨ ਸਰਹੱਦ (India-Pakistan border) ਤੋਂ ਬੀ.ਐਸ.ਐਫ. ਅਤੇ ਖਾਲੜਾ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ ਅਤੇ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀ.ਐਸ.ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ. ਅਤੇ ਥਾਣਾ ਖਾਲੜਾ ਵੱਲੋਂ ਸਰਹੱਦੀ ਖੇਤਰਾਂ ਵਿੱਚ ਆਮ ਵਾਂਗ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਪਿੰਡ ਡਾਲ ‘ਚ ਅੰਗਰੇਜ਼ ਸਿੰਘ ਦੇ ਖੇਤ ‘ਚੋਂ ਇਕ ਡਰੋਨ ਅਤੇ ਇਕ ਪੈਕਟ ‘ਚ ਰੱਖੀ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਹੋਈ।
