ਪੰਜਾਬ ਦੇ ਇਸ ਜ਼ਿਲ੍ਹੇ ‘ਚ ਦਰਜ ਕੀਤਾ ਗਿਆ ਸਭ ਤੋਂ ਘੱਟ ਤਾਪਮਾਨ

0
277

ਬਠਿੰਡਾ: ਪੰਜਾਬ ਅਤੇ ਹਰਿਆਣਾ (Punjab and Haryana) ‘ਚ ਲੋਕਾਂ ਨੂੰ ਹੱਡ ਭੰਨਵੀਂ ਠੰਡ ਤੋਂ ਰਾਹਤ ਨਹੀਂ ਮਿਲੀ ਅਤੇ ਕਈ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਸਥਿਤ ਮੌਸਮ ਵਿਭਾਗ (Meteorology Department) ਦਾ ਕਹਿਣਾ ਹੈ ਕਿ ਪੰਜਾਬ ਦਾ ਬਠਿੰਡਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ, ਜਿੱਥੇ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ । ਗੁਰਦਾਸਪੁਰ ਵਿੱਚ ਵੀ ਰਾਤ ਨੂੰ ਕੜਾਕੇ ਦੀ ਠੰਡ ਪੈਣ ਕਾਰਨ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਫਰੀਦਕੋਟ ਵਿੱਚ ਰਾਤ ਦਾ ਤਾਪਮਾਨ ਪੰਜ ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 5.6 ਡਿਗਰੀ ਅਤੇ ਪਟਿਆਲਾ ਵਿੱਚ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਰਾਤ ਦਾ ਤਾਪਮਾਨ ਸੱਤ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੀ ਹੈ, ਜਿੱਥੇ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਨਾਰਨੌਲ ਸਮੇਤ ਕਈ ਥਾਵਾਂ ਸੀਤ ਲਹਿਰ ਦੀ ਲਪੇਟ ਵਿਚ ਹਨ।

ਸਿਰਸਾ ਅਤੇ ਫਤਿਹਾਬਾਦ ਵਿੱਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਿਸਾਰ ਅਤੇ ਭਿਵਾਨੀ ਵਿੱਚ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ । ਨਾਰਨੌਲ ਵਿੱਚ ਵੀ ਰਾਤ ਨੂੰ ਕੜਾਕੇ ਦੀ ਠੰਢ ਪਈ, ਜਿੱਥੇ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ । ਕਰਨਾਲ ‘ਚ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ, ਰੋਹਤਕ ‘ਚ 6.2 ਡਿਗਰੀ ਅਤੇ ਅੰਬਾਲਾ ‘ਚ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here