ਪੰਜਾਬ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਇਹ ਚੇਤਾਵਨੀ

0
339

ਚੰਡੀਗੜ੍ਹ: ਪੰਜਾਬ ਵਿੱਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ (Meteorological Department) ਨੇ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ 1 ਤੋਂ 4 ਜਨਵਰੀ ਤੱਕ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਹੋਰ ਵੀ ਵਧ ਜਾਵੇਗੀ।

ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ 4 ਜਨਵਰੀ ਤੱਕ ਸੰਘਣੀ ਧੁੰਦ ਅਤੇ ਠੰਢ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ‘ਚ 2 ਡਿਗਰੀ ਸੈਲਸੀਅਸ ਦੀ ਕਮੀ ਦਰਜ ਹੋ ਸਕਦੀ ਹੈ। ਠੰਡ ਦੇ ਮੱਦੇਨਜ਼ਰ ਵਿਭਾਗ ਨੇ ਸੀਤ ਲਹਿਰ ਦਾ ਵੀ ਅਲਰਟ ਜਾਰੀ ਕੀਤਾ ਹੈ।

LEAVE A REPLY

Please enter your comment!
Please enter your name here