ਮੌਸਮ ਵਿਭਾਗ ਨੇ 8 ‘ਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ‘ਚ ਕੁਝ ਥਾਵਾਂ ‘ਤੇ ਮੀਂਹ ਦਾ ਅਲਰਟ ਕੀਤਾ ਜਾਰੀ

0
73

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀਆਂ ਖ਼ਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ (Meteorological Department) ਨੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ‘ਚ ਕੁਝ ਥਾਵਾਂ ‘ਤੇ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਦੱਸ ਦੇਈਏ ਕਿ ਮਾਨਸੂਨ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮਾਨਸੂਨ ਦੌਰਾਨ ਰਿਕਾਰਡ ਮੀਂਹ ਪਿਆ। ਇਸ ਦੇ ਨਾਲ ਹੀ ਮਾਨਸੂਨ ਖਤਮ ਹੋਣ ਤੋਂ ਬਾਅਦ ਅਕਤੂਬਰ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਅਕਤੂਬਰ ਦਾ ਮਹੀਨਾ ਹੋਣ ਦੇ ਬਾਵਜੂਦ ਪੰਜਾਬ ਦੇ ਲੋਕ ਗਰਮੀ ਦਾ ਮੌਸਮ ਖਤਮ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

ਬੀਤੀ ਰਾਤ ਤੇਜ਼ ਹਨੇਰੀ ਅਤੇ ਹਲਕੀ ਬਰਸਾਤ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਤੂਫ਼ਾਨ ਕਾਰਨ ਪੱਕੇ ਹੋਏ ਝੋਨੇ ਦੀ ਫ਼ਸਲ ਖੇਤਾਂ ਵਿੱਚ ਬੁਰੀ ਤਰ੍ਹਾਂ ਡਿੱਗ ਗਈ, ਜਿਸ ਕਾਰਨ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪਵੇਗਾ।

LEAVE A REPLY

Please enter your comment!
Please enter your name here