ਮੌਸਮ ਵਿਭਾਗ ਨੇ ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ, ਗਰਜ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਕੀਤਾ ਜਾਰੀ

0
84

ਚੰਡੀਗੜ੍ਹ : ਅੱਜ ਸਵੇਰ ਤੋਂ ਹੀ ਪੰਜਾਬ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਕਈ ਥਾਵਾਂ ‘ਤੇ ਸੜਕਾਂ ‘ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ, ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਅੱਜ ਖਤਮ ਹੋ ਗਈਆਂ ਹਨ ਅਤੇ ਅੱਜ ਸਕੂਲਾਂ ਦਾ ਪਹਿਲਾ ਦਿਨ ਹੈ। ਮੀਂਹ ਕਾਰਨ ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ ਘੱਟ ਰਹਿਣ ਦੀ ਉਮੀਦ ਹੈ।

ਭਾਰੀ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ ਨੇ ਅੱਜ ਸਵੇਰੇ ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਇਨ੍ਹਾਂ ਇਲਾਕਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਪਠਾਨਕੋਟ, ਰੂਪਨਗਰ, ਪਟਿਆਲਾ, ਐਸ.ਏ.ਐਸ. ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਅਤੇ ਲੁਧਿਆਣਾ ਜ਼ਿਲ੍ਹੇ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਹੈ।

ਸੂਬੇ ਵਿੱਚ ਲਗਾਤਾਰ ਹੋ ਪੈ ਰਹੇ ਮੀਂਹ ਕਾਰਨ ਤਾਪਮਾਨ ਡਿੱਗ ਰਿਹਾ ਹੈ। ਇਸ ਵੇਲੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਪੂਰੇ ਹਫ਼ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

LEAVE A REPLY

Please enter your comment!
Please enter your name here