ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਨਾਲ ਤੂਫਾਨ ਤੇ ਮੀਂਹ ਦਾ ਅਲਰਟ ਕੀਤਾ ਜਾਰੀ

0
263

ਪੰਜਾਬ  : ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਕਾਰਨ ਠੰਡੀਆਂ ਹਵਾਵਾਂ ਦਾ ਅਸਰ ਵਧ ਗਿਆ ਹੈ। ਮੌਸਮ ਵਿਭਾਗ ਮੁਤਾਬਕ (The Meteorological Department) ਪੰਜਾਬ-ਹਰਿਆਣਾ, ਚੰਡੀਗੜ੍ਹ ਸਮੇਤ 10 ਸੂਬਿਆਂ ‘ਚ ਤੇਜ਼ ਹਵਾਵਾਂ ਨਾਲ ਤੂਫਾਨ ਅਤੇ ਮੀਂਹ ਦਾ ਅਲਰਟ ਹੈ। ਜਦਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ 30 ਤੋਂ 40 ਮੀਲ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਕਈ ਜ਼ਿਲ੍ਹਿਆਂ ਵਿੱਚ 10 ਐਮ.ਐਮ. ਹੁਣ ਤੱਕ ਬਾਰਿਸ਼ ਦਰਜ ਕੀਤੀ ਗਈ ਹੈ ਜੋ ਆਮ ਤੌਰ ‘ਤੇ ਫਰਵਰੀ ਦੇ ਸੀਜ਼ਨ ਵਿੱਚ ਨਹੀਂ ਦੇਖਣ ਨੂੰ ਮਿਲਦੀ ਹੈ। ਪਹਾੜਾਂ ‘ਤੇ ਹੋਈ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਅਤੇ ਠੰਡੀਆਂ ਹਵਾਵਾਂ ਦੇ ਝੱਖੜ ਨੇ ਸ਼ੀਤ ਲਹਿਰ ਪੈਦਾ ਕਰ ਦਿੱਤੀ ਹੈ ।

ਇਸ ਕਾਰਨ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਜਦਕਿ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 9 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 13.3 ਡਿਗਰੀ ਦਰਜ ਕੀਤਾ ਗਿਆ। ਮੀਂਹ ਕਾਰਨ ਪੰਜਾਬ ਵਿੱਚ ਐਤਵਾਰ ਦੇ ਬਾਜ਼ਾਰ ਅਤੇ ਰੁਟੀਨ ਦਾ ਕੰਮ ਪ੍ਰਭਾਵਿਤ ਹੋਇਆ ਹੈ ।

LEAVE A REPLY

Please enter your comment!
Please enter your name here