ਮੌਸਮ ਵਿਭਾਗ ਨੇ ਪੰਜਾਬ ਦੇ 21 ਜ਼ਿਲ੍ਹਿਆਂ ‘ਚ ਅਲਰਟ ਕੀਤਾ ਜਾਰੀ

0
59

ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੱਲ ਤੋਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ, ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਢ ਮਹਿਸੂਸ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਲੁਧਿਆਣਾ, ਰੂਪਨਗਰ, ਪਟਿਆਲਾ, ਗੁਰਦਾਸਪੁਰ, ਪਠਾਨਕੋਟ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮਾਨਸਾ, ਸੰਗਰੂਰ, ਬਠਿੰਡਾ, ਐੱਸ. ਨਗਰ, ਮਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here