ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਔਰੇਂਜ ‘ਤੇ ਯੈਲੋ ਅਲਰਟ ਕੀਤਾ ਜਾਰੀ

0
121

ਚੰਡੀਗੜ੍ਹ : ਮੌਸਮ ਵਿਭਾਗ ਵਲੋਂ, ਅੱਜ (ਸੋਮਵਾਰ) ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ਉੱਤੇ ਸਵੇਰੇ ਤੋਂ ਹੀ ਮੌਸਮ ਖੁਸ਼ਗਵਾਰ ਚੱਲ ਰਿਹਾ ਹੈ। ਅੱਜ ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਭਾਰੀ ਮੀਂਹ ਨਾਲ ਤੇਜ਼ ਹਵਾਵਾਂ/ਅਸਮਾਨੀ ਬਿਜਲੀ ਦੀ ਭੱਵਿਖਬਾਣੀ ਹੈ। ਬੀਤੀ ਦੇਰ ਰਾਤ ਤੋਂ ਹੀ ਮੌਸਮ ਵਿਭਾਗ ਵਲੋਂ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਸੀ।

ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਜੂਨ ਮਹੀਨੇ ਵਿੱਚ ਆਮ ਮੀਂਹ 49.7 ਮਿਲੀਮੀਟਰ ਪੈਦਾ ਹੈ, ਪਰ ਇਸ ਵਾਰ 62.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਵਿਸਤ੍ਰਿਤ ਅੰਕੜਿਆਂ ਅਨੁਸਾਰ, ਬੀਤੀ ਸ਼ਾਮ 5:30 ਵਜੇ ਤੱਕ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 5 ਮਿਲੀਮੀਟਰ, ਲੁਧਿਆਣਾ ਵਿੱਚ 3 ਮਿਲੀਮੀਟਰ, ਬਠਿੰਡਾ ਵਿੱਚ 2 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 1.5 ਮਿਲੀਮੀਟਰ, ਪਠਾਨਕੋਟ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 1-1 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਔਰੇਂਜ ਅਲਰਟ- ਰੂਪਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਹੈ। ਇੱਥੇ 12 ਮਿਲੀਮੀਟਰ ਤੱਕ ਮੀਂਹ ਪੈਣ ਦੀ  ਸੰਭਾਵਨਾ ਹੈ। ਯੈਲੋ ਅਲਰਟ- ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here