ਮੌਸਮ ਵਿਭਾਗ ਨੇ ਪੰਜਾਬ ‘ਚ 24 ਦਸੰਬਰ ਤਕ ਸੀਤਲਹਿਰ ਦੀ ਕੀਤੀ ਭਵਿੱਖਬਾਣੀ

0
68

ਚੰਡੀਗੜ੍ਹ: ਪੰਜਾਬ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ (The Meteorological Department) ਨੇ ਸੂਬੇ ਵਿਚ 24 ਦਸੰਬਰ ਤਕ ਸੀਤਲਹਿਰ ਦੀ ਭਵਿੱਖਬਾਣੀ ਕੀਤੀ ਹੋਈ ਹੈ। 11 ਜ਼ਿਲ੍ਹਿਆਂ ਵਿਚ ਤਾਪਮਾਨ 5 ਡਿਗਰੀ ਤੋਂ ਵੀ ਹੇਠਾਂ ਜਾ ਚੁੱਕਿਆ ਹੈ। ਵਿਭਾਗ ਵੱਲੋਂ ਅੱਜ 18 ਜ਼ਿਿਲ੍ਹਆਂ ਵਿਚ ਸੀਤਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਰੀਦਕੋਟ ਤੇ ਰੂਪਨਗਰ ਵਿਚ ਸੀਤਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਣ ਦਾ ਅਨੁਮਾਨ ਲਗਾਇਆ ਗਿਆ ਹੈ। ਉੱਥੇ ਹੀ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਫਰੀਦਕੋਟ ਵਿਚ ਕੋਹਰੇ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਇਲਾਕਿਆਂ ਵਿਚ ਵਿਿਜ਼ਬਿਿਲਟੀ 50 ਤੋਂ 100 ਮੀਟਰ ਦੇ ਵਿਚ ਰਹਿ ਸਕਦੀ ਹੈ। ਹਾਲਾਂਕਿ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ 24 ਦਸੰਬਰ ਤਕ ਸੂਬੇ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਉਸ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਥੋੜ੍ਹੀ ਰਾਹਤ ਮਿਲਣ ਦੀ ਉਮੀਦ ਹੈ। ਦਰਅਸਲ, ਪਹਾੜਾਂ ਵਿਚ ਹੋਈ ਬਰਫ਼ਬਾਰੀ ਕਾਰਨ ਹੀ ਸੂਬੇ ਵਿਚ ਠੰਡ ਦਾ ਅਸਰ ਵੇਖਣ ਨੂੰ ਮਿ ਲਿਆ ਹੈ। ਪਰ ਹੁਣ ਹੌਲ਼ੀ-ਹੌਲ਼ੀ ਪਹਾੜਾਂ ਵੱਲੋਂ ਆਉਣ ਵਾਲੀਆਂ ਹਵਾਵਾਂ ਦੀ ਰਫ਼ਤਾਰ ਘਟਣ ਲੱਗ ਪਈ ਹੈ।

LEAVE A REPLY

Please enter your comment!
Please enter your name here