ਮੌਸਮ ਵਿਭਾਗ ਨੇ ਭਲਕੇ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

0
87

ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਯਾਨੀ 31 ਜਨਵਰੀ ਤੋਂ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ, ਜੋ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਹਾਲਾਂਕਿ, ਅਗਲੇ 7 ਦਿਨਾਂ ਤੱਕ ਧੁੰਦ ਅਤੇ ਸ਼ੀਤ ਲਹਿਰ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 4 ਫਰਵਰੀ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਿਗਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਐਸ.ਏ.ਐਸ. ਨਗਰ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ‘ਚ ਕੱਲ੍ਹ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਆਉਣ ਵਾਲੇ ਕੁਝ ਦਿਨਾਂ ‘ਚ ਮੀਂਹ ਦਾ ਅਸਰ ਮਹਿਸੂਸ ਕੀਤਾ ਜਾਵੇਗਾ। ਮੌਸਮ ਵਿਭਾਗ ਨੇ 4 ਫਰਵਰੀ ਤੱਕ ਰਾਜ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿ ਗਿਆਨ ਕੇਂਦਰ ਨੇ ਜਿੱਥੇ ਪੂਰੇ ਸੂਬੇ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਉਥੇ ਹੀ ਆਉਣ ਵਾਲੇ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਵਾਧਾ ਹੋਣ ਦੀ ਭਵਿੱਖਬਾਣੀ ਵੀ ਕੀਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੀਂਹ ਦੇ ਬਾਵਜੂਦ ਠੰਡ ਦਾ ਅਸਰ ਪਹਿਲਾਂ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਜਾਂ ਸ਼ੀਤ ਲਹਿਰ ਦੀ ਕੋਈ ਚੇਤਾਵਨੀ ਨਹੀਂ ਹੈ। ਅਗਲੇ 5 ਦਿਨਾਂ ‘ਚ ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਜ਼ਿ ਲ੍ਹਿਆਂ ‘ਚ ਤਾਪਮਾਨ ‘ਚ ਵਾਧਾ ਹੋਇਆ ਹੈ। ਫਰੀਦਕੋਟ ‘ਚ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ‘ਚ ਸਭ ਤੋਂ ਘੱਟ ਹੈ।

LEAVE A REPLY

Please enter your comment!
Please enter your name here