ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ‘ਬਹੁਤ ਭਾਰੀ ਮੀਂਹ’ ਦੀ ਕੀਤੀ ਭਵਿੱਖਬਾਣੀ

0
4518

ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੂੰ ਲੈ ਕੇ ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਯੂਨਿਟ ਨੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ‘ਬਹੁਤ ਭਾਰੀ ਮੀਂਹ’ ਦੀ ਭਵਿੱਖਬਾਣੀ ਕੀਤੀ ਹੈ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਅੱਜ ਔਰੇਂਜ ਅਲਰਟ ‘ਤੇ ਰਹਿਣਗੇ। ਇਸ ਤੋਂ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੀਂਹ ਦੌਰਾਨ ਦਰਿਆਵਾਂ ਅਤੇ ਨਦੀਆਂ ਦੇ ਨੇੜੇ ਜਾਣ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ। ਪ੍ਰਸ਼ਾਸਨ ਨੂੰ ਵੀ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦੂਜੇ ਪਾਸੇ, ਪੰਜਾਬ ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਦਰਅਸਲ, ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਗੁਰਦਾਸਪੁਰ, ਅੰਮ੍ਰਿਤਸਰ, ਬਰਨਾਲਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਦੇ ਨਾਲ-ਨਾਲ ਭਾਖੜਾ ਡੈਮ ਨੇ ਪੰਜਾਬ ਸਰਕਾਰ ਅਤੇ ਬੀ.ਬੀ.ਐਮ.ਬੀ. ਦੀ ਚਿੰਤਾ ਵਧਾ ਦਿੱਤੀ ਹੈ। ਪਹਿਲਾਂ ਤੋਂ ਹੀ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਚੁੱਕੀ ਸਤਲੁਜ ਹੁਣ ਹੋਰ ਵਾਧੂ ਪਾਣੀ ਸਹਿਣ ਦੀ ਸਮਰੱਥਾ ਨਹੀਂ ਰੱਖਦਾ, ਪਰ ਬੀਤੀ ਸ਼ਾਮ ਨੂੰ ਭਾਖੜਾ ਡੈਮ ਦਾ ਜਲ ਪੱਧਰ 1677.29 ਫੁੱਟ ਦਰਜ ਕੀਤਾ ਗਿਆ, ਜਿਸ ਦੇ ਚੱਲਦੇ ਭਾਖੜਾ ਡੈਮ ਦੇ ਫਲੱਡ ਗੇਟ 5 ਤੋਂ 7 ਫੁੱਟ ਤੱਕ ਖੋਲ੍ਹ ਦਿੱਤੇ ਗਏ।

LEAVE A REPLY

Please enter your comment!
Please enter your name here