ਸੁਨੀਲ ਜਾਖੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਹੋਈਆਂ ਖ਼ਤਮ

0
88

ਪੰਜਾਬ : ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ (Vijay Rupani) ਨੇ ਸੁਨੀਲ ਜਾਖੜ (Sunil Jakhar) ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ ਹੈ। ਇਨ੍ਹਾਂ ਅਟਕਲਾਂ ਦਰਮਿਆਨ ਉਨ੍ਹਾਂ ਨੇ ਜਾਖੜ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਬਾਰੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ।

 ਜਾਣਕਾਰੀ ਅਨੁਸਾਰ ਪਾਰਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਿਛਲੇ ਹਫ਼ਤੇ ਚੰਡੀਗੜ੍ਹ ਆਏ ਰੂਪਾਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਾਖੜ ਨੂੰ ਬਦਲਣ ਲਈ ਕਿਸੇ ਵੀ ਕਦਮ ਤੋਂ ਸਾਫ਼ ਇਨਕਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਾਰਟੀ ਵਿੱਚ ਇਸ ਗੱਲ ਨੂੰ ਲੈ ਕੇ ਹਲਚਲ ਮਚੀ ਹੋਈ ਹੈ ਕਿ ਸੂਬਾ ਇਕਾਈ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸੁਨੀਲ ਜਾਖੜ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

LEAVE A REPLY

Please enter your comment!
Please enter your name here