ਪੁਲਿਸ ਨੇ ਨਾਕੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ 8 ਕਿਲੋ ਭੁੱਕੀ ਸਮੇਤ ਕੀਤਾ ਕਾਬੂ

0
100

ਦੀਨਾਨਗਰ : ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪੁਰਾਣਾ ਸ਼ਾਲਾ ਪੁਲਿਸ ਨੇ ਨਾਕੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ 8 ਕਿਲੋ ਭੁੱਕੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਐੱਸ.ਆਈ. ਸਲਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਟਾਂਡਾ ਮੋਡ ਧੁੱਸੀ ਬੰਨ੍ਹ ਨੇੜੇ ਨਾਕਾਬੰਦੀ ਕਰ ਕੇ ਮਾੜੇ ਵਾਹਨ ਚਾਲਕਾਂ ਖ਼ਿਲਾਫ਼ ਚੈਕਿੰਗ ਕਰ ਰਹੀ ਸੀ।

ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਮੁਕੇਰੀਆਂ ਵਾਲੇ ਪਾਸੇ ਤੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਪੁਲਿਸ ਨੂੰ ਦੇਖ ਕੇ ਮੋਟਰਸਾਈਕਲ ਦੇ ਪਿੱਛੇ ਬੈਠਾ ਵਿਅਕਤੀ ਫ਼ਰਾਰ ਹੋ ਗਿਆ ਅਤੇ ਦੂਜੇ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ।  ਜਦੋਂ ਮੋਟਰਸਾਈਕਲ ’ਤੇ ਰੱਖੇ ਦੋਵੇਂ ਥੈਲਿਆਂ ਦੀ ਜਾਂਚ ਕੀਤੀ ਗਈ ਤਾਂ ਇਕ ਥੈਲੇ ’ਚੋਂ 4 ਕਿਲੋ 200 ਗ੍ਰਾਮ ਭੁੱਕੀ ਅਤੇ ਦੂਜੇ ਥੈਲੇ ’ਚੋਂ 3 ਕਿਲੋ 800 ਗ੍ਰਾਮ ਭੁੱਕੀ ਬਰਾਮਦ ਹੋਈ।

ਪੁਲਿਸ ਨੇ ਤਫ਼ਤੀਸ਼ ਉਪਰੰਤ ਗੁਰਸਾਹਿਬਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗੋਗੜ ਥਾਣਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਹਰਪਿੰਦਰ ਸਿੰਘ ਉਰਫ਼ ਪਿੰਦਰ ਪੁੱਤਰ ਹਰਭਜਨ ਸਿੰਘ ਵਾਸੀ ਜੱਟਾਂ ਥਾਣਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here