ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼

0
407

ਅੰਮ੍ਰਿਤਸਰ : ਅੰਮ੍ਰਿਤਸਰ (Amritsar) ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਦੇਰ ਰਾਤ ਇੱਕ ਹੋਟਲ ਵਿੱਚ ਛਾਪਾ ਮਾਰਿਆ। ਜਾਣਕਾਰੀ ਮੁਤਾਬਕ ਜਦੋਂ ਪੁਲਿਸ ਨੇ ਹੋਟਲ ਦੀ ਜਾਂਚ ਕੀਤੀ ਤਾਂ ਵੱਡੀ ਗਿਣਤੀ ‘ਚ ਲੜਕੇ-ਲੜਕੀਆਂ ਗਲਤ ਕੰਮ ਕਰਦੇ ਫੜੇ ਗਏ। ਇਸ ਤੋਂ ਬਾਅਦ ਸਾਰਿਆਂ ਨੂੰ ਥਾਣੇ ਲਿਆਂਦਾ ਗਿਆ।

ਇਸ ਸਬੰਧੀ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨ ਸਾਨੂੰ ਸੂਚਨਾ ਮਿਲੀ ਸੀ ਕਿ ਮੰਡੀ ਨੇੜੇ ਇੱਕ ਹੋਟਲ ਹੈ, ਜਿੱਥੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਬਾਹਰੋਂ ਕੁੜੀਆਂ ਬੁਲਾ ਕੇ ਇਹ ਧੰਦਾ ਕੀਤਾ ਜਾ ਰਿਹਾ ਹੈ ਅਤੇ ਮਨਚਾਹੀ ਰਕਮ ਵੀ ਵਸੂਲੀ ਜਾਂਦੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਹੋਟਲ ‘ਤੇ ਛਾਪਾ ਮਾਰ ਕੇ 2 ਲੜਕੀਆਂ ਅਤੇ 5 ਲੜਕਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਜਦੋਂ ਲੜਕੀਆਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਾਡੀ ਬੇਵਸੀ ਦਾ ਫਾਇਦਾ ਉਠਾ ਕੇ ਇਹ ਧੰਦਾ ਚਲਾਇਆ ਜਾ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕਰਕੇ ਹੋਟਲ ਮਾਲਕ ਅਤੇ ਗਾਹਕਾਂ ਨੂੰ ਹੋਟਲ ਵਿੱਚ ਲਿਆਉਣ ਵਾਲੇ ਦੋ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here