ਨੋਜ਼ਵਾਨ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਪੁਲਿਸ ਨੂੰ ਪਿੰਡ ਵਾਸੀਆਂ ਨੇ ਘੇਰਿਆ

0
78

ਗੁਰਦਾਸਪੁਰ : ਬਟਾਲਾ (Batala) ਦੇ ਪਿੰਡ ‘ਚ ਬਲਾਤਕਾਰ ਦੇ ਮਾਮਲੇ ‘ਚ ਨੌਜ਼ਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਨੂੰ ਪਿੰਡ ਵਾਸੀਆਂ ਨੇ ਘੇਰ ਲਿਆ। ਜਦੋਂ ਪੁਲਿਸ ਉਕਤ ਨੌਜ਼ਵਾਨ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਸੀ ਤਾਂ ਲੋਕਾਂ ਨੇ ਉਨ੍ਹਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੂੰ ਉਥੋਂ ਕੱਢਣ ਲਈ ਹੋਰ ਪੁਲਿਸ ਫੋਰਸ ਬੁਲਾਉਣੀ ਪਈ।

ਜਾਣਕਾਰੀ ਮੁਤਾਬਕ ਪੁਲਿਸ ਟੀਮ ਬਲਾਤਕਾਰ ਦੇ ਇਕ ਮਾਮਲੇ ‘ਚ ਨੌਜ਼ਵਾਨ ਨੂੰ ਗ੍ਰਿਫ਼ਤਾਰ ਕਰਨ ਲਈ ਪਿੰਡ ਮਰੜ ਗਈ ਸੀ। ਇਸ ਦੌਰਾਨ ਪਿੰਡ ਦੇ ਲੋਕਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਖ਼ਿਲਾਫ਼ ਦਰਜ ਕੇਸ ਦੀ ਜਾਂਚ ਜਾਰੀ ਹੈ। ਉਸ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਲੋਕਾਂ ਵੱਲੋਂ ਘਿਰੇ ਮੁਲਾਜ਼ਮਾਂ ਨੂੰ ਹੋਰ ਪੁਲਿਸ ਫੋਰਸ ਬੁਲਾਉਣੀ ਪਈ ਅਤੇ ਨੌਜ਼ਵਾਨ ਨੂੰ ਕਾਬੂ ਕਰਕੇ ਥਾਣੇ ਲਿਆਂਦਾ ਗਿਆ। ਬਟਾਲਾ ਪੁਲਿਸ ਹੁਣ ਡਿਊਟੀ ‘ਚ ਵਿਘਨ ਪਾਉਣ ਵਾਲੇ ਇਨ੍ਹਾਂ ਲੋਕਾਂ ‘ਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

LEAVE A REPLY

Please enter your comment!
Please enter your name here