ਪੰਜਾਬ : ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਜਿਸ ਕਾਰਨ ਬੱਸਾਂ ਦਾ ਜਾਮ ਲੱਗਿਆ ਰਹੇਗਾ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਟਾਲ-ਮਟੋਲ ਦਾ ਰਵੱਈਆ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਹ 22 ਸਤੰਬਰ ਤੋਂ ਹੜਤਾਲ ’ਤੇ ਚਲੇ ਜਾਣਗੇ।
