HomePunjabਪੰਜਾਬ ਸਰਕਾਰ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ 3...

ਪੰਜਾਬ ਸਰਕਾਰ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ 3 ਸ਼ਹਿਰਾਂ ’ਚ ਸਰਕਾਰੀ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ 28 ਨਵੰਬਰ 2026, ਸ਼ਨੀਵਾਰ ਨੂੰ ਤਿੰਨ ਸ਼ਹਿਰਾਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਤੇ ਧਰਮਕੋਟ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਲਾਗੂ ਹੋਵੇਗੀ। ਇਨ੍ਹਾਂ ਇਲਾਕਿਆਂ ਵਿੱਚ ਚੋਣਾਂ ਵਾਲੇ ਦਿਨ ਵੋਟਰਾਂ ਨੂੰ ਆਪਣੀ ਵੋਟ ਪਾਉਣ ਦਾ ਮੌਕਾ ਦੇਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਵੀ ਲਾਗੂ ਹੋਵੇਗੀ।

28 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਨਗਰ ਨਿਗਮ ਪਟਿਆਲਾ ਦੇ 30 ਵਾਰਡ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡ ਅਤੇ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਧਰਮਕੋਟ ਦੇ 7 ਵਾਰਡ ਸ਼ਾਮਲ ਹਨ।

ਇਨ੍ਹਾਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਖੇਤਰਾਂ ਵਿੱਚ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਸੰਸਥਾਵਾਂ ਸਮੇਤ ਹੋਰ ਸਬੰਧਤ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਉਨ੍ਹਾਂ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੀ ਵਿਸ਼ੇਸ਼ ਛੁੱਟੀ ਦੇਣ ਦਾ ਪ੍ਰਬੰਧ ਕੀਤਾ ਹੈ, ਜੋ ਸਬੰਧਤ ਨਗਰ ਨਿਗਮ ਜਾਂ ਨਗਰ ਕੌਂਸਲ ਦੇ ਵਾਰਡ ਵਿੱਚ ਵੋਟਰ ਵਜੋਂ ਰਜਿਸਟਰਡ ਹਨ।

ਕਿਰਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਅਜਿਹੇ ਕਰਮਚਾਰੀ 28 ਨਵੰਬਰ ਨੂੰ ਆਪਣੀ ਵੋਟ ਪਾਉਣ ਲਈ ਛੁੱਟੀ ਲੈ ਸਕਣਗੇ। ਇਸ ਲਈ ਉਨ੍ਹਾਂ ਨੂੰ ਆਪਣਾ ਵੋਟਰ ਕਾਰਡ ਸਮਰੱਥ ਅਧਿਕਾਰੀ ਨੂੰ ਦਿਖਾਉਣਾ ਪਵੇਗਾ। ਇਹ ਛੁੱਟੀ ਕਰਮਚਾਰੀਆਂ ਦੇ ਆਮ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਵਰਕਿੰਗ ਕੰਡੀਸ਼ਨਜ਼ ਕੋਡ, 2020 ਦੀ ਧਾਰਾ 26 ਤਹਿਤ ਛੋਟ ਅਤੇ ਕੰਪਨਸੇਟਰੀ ਛੁੱਟੀ ਸਬੰਧੀ ਉਪਬੰਧ ਲਾਗੂ ਰਹਿਣਗੇ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਬੰਧਤ ਕਾਮੇ ਅਤੇ ਕਰਮਚਾਰੀ ਬਿਨਾਂ ਕਿਸੇ ਮੁਸ਼ਕਲ ਦੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments