Home Health & Fitness ਆਲੂਬੁਖਾਰਾ ਖਾਣ ਨਾਲ ਮਿਲਦੇ ਨੇ ਭਰਪੂਰ ਫਾਇਦੇ, ਆਓ ਜਾਣਦੇ ਹਾਂ ਇਸਦੇ ਲਾਭ

ਆਲੂਬੁਖਾਰਾ ਖਾਣ ਨਾਲ ਮਿਲਦੇ ਨੇ ਭਰਪੂਰ ਫਾਇਦੇ, ਆਓ ਜਾਣਦੇ ਹਾਂ ਇਸਦੇ ਲਾਭ

0

Health News : ਆਲੂਬੁਖਾਰਾ ਗਰਮੀਆਂ ਵਿੱਚ ਪਾਇਆ ਜਾਣ ਵਾਲਾ ਇੱਕ ਖੱਟਾ-ਮਿੱਠਾ ਫਲ ਹੁੰਦਾ ਹੈ। ਇਹ ਬਹੁਤ ਸਾਰੇ ਪੌਸ਼ਟਿਕ ਗੁਣਾਂ ਨਾਲ ਭਰਪੂਰ ਹੋਣ ਕਰਕੇ, ਇਸ ਨੂੰ ਸਿਹਤ ਦਾ ਖਜ਼ਾਨਾ ਵੀ ਕਿਹਾ ਜਾ ਸਕਦਾ ਹੈ। ਕਈ ਮਿਨਰਲਸ ਨਾਲ ਭਰਪੂਰ ਹੋਣ ਦੇ ਨਾਲ-ਨਾਲ ਇਹ ਪੋਟਾਸ਼ੀਅਮ ਦਾ ਵੀ ਚੰਗਾ ਸਰੋਤ ਹੈ। ਇਸ ‘ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ। ਜੋ ਕਈ ਬੀਮਾਰੀਆਂ ਨਾਲ ਲੜਣ ‘ਚ ਸਹਾਈ ਹੁੰਦੇ ਹਨ। ਆਲੂ-ਬੁਖਾਰੇ ‘ਚ ਹੋਰ ਫਲਾਂ ਦੀ ਤੁਲਨਾ ‘ਚ ਕੈਲੋਰੀ ਘੱਟ ਹੁੰਦੀ ਹੈ। ਜਿਸ ਨੂੰ ਖਾਣ ਨਾਲ ਬਲੱਡ ਸ਼ੂਗਰ ਨਹੀਂ ਵੱਧਦਾ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਆਲੂ-ਬੁਖਾਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ

  1. ਦਿਲ ਲਈ ਫਾਇਦੇਮੰਦ

ਆਲੂ-ਬੁਖਾਰ ਦਿਲ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਸਾਡੇ ਦਿਲ ਨੂੰ ਸਿਹਤਮੰਦ ਰੱਖਦੇ ਹਨ। ਰੋਜ਼ਾਨਾ ਆਲੂ-ਬੁਖਾਰੇ ਦੀ ਵਰਤੋਂ ਨਾਲ ਦਿਲ ਦੀਆਂ ਬੀਮਾਰੀਆਂ ਹੋਣ ਦਾ ਖਤਰਾ ਕਾਫੀ ਘੱਟ ਹੋ ਜਾਂਦਾ ਹੈ।

  1. ਕਬਜ਼ ਤੋਂ ਰਾਹਤ

ਆਲੂ-ਬੁਖਾਰੇ ‘ਚ ਆਈਸਟੇਨ ਹੁੰਦਾ ਹੈ ਜਿਸ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ ਅਤੇ ਪਾਚਨ ਕਿਰਿਆ ਵੀ ਚੰਗੀ ਰਹਿੰਦੀ ਹੈ। ਇਹ ਅੰਤੜੀਆਂ ਨੂੰ ਸਿਹਤਮੰਦ ਰੱਖਦਾ ਹੈ। ਤੁਸੀਂ ਸੁੱਕੇ ਆਲੂ-ਬੁਖਾਰੇ ਦੀ ਵਰਤੋਂ ਕਰ ਸਕਦੇ ਹੋ।

  1. ਕੈਂਸਰ ਨੂੰ ਰੋਕਣ ‘ਚ ਮਦਦ ਕਰੇ

ਆਲੂ-ਬੁਖਾਰੇ ਦਾ ਗਹਿਰਾ ਲਾਲ ਰੰਗ ਐਂਥੋਸਾਈਨਿਨ ਕਾਰਨ ਹੁੰਦਾ ਹੈ। ਇਸ ਤੋਂ ਇਲਾਵਾ ਇਹ ਬ੍ਰੈਸਟ ਕੈਂਸਰ, ਕੈਵਿਟੀ ਅਤੇ ਮੂੰਹ ਦੇ ਕੈਂਸਰ ਤੋਂ ਵੀ ਬਚਾਉਂਦਾ ਹੈ।

  1. ਕੋਲੈਸਟਰੋਲ ਲੈਵਲ ਕੰਟਰੋਲ ਕਰਦਾ ਹੈ

ਇਸ ‘ਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਕੋਲੈਸਟਰੋਲ ਲੈਵਲ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ ਅਤੇ ਲੀਵਰ ‘ਚ ਵਧਣ ਵਾਲੇ ਕੋਲੈਸਟਰੋਲ ਨੂੰ ਰੋਕਦਾ ਹੈ।

  1. ਹੱਡੀਆਂ ਨੂੰ ਮਜ਼ਬੂਤ ਬਣਾਏ

ਆਲੂ-ਬੁਖਾਰਾ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਆਲੂ-ਬੁਖਾਰੇ ‘ਚ ਬੋਰਾਨ ਹੁੰਦਾ ਹੈ ਜੋ ਹੱਡੀਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਬਣਾਉਣ ‘ਚ ਮਦਦਗਾਰ ਹੈ। ਇਸ ‘ਚ ਫਲੇਵੋਨਾਈਡਸ ਯੌਗਿਕ ਵੀ ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਹੱਡੀਆਂ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਬਚਾਉਂਦਾ ਹੈ।

  1. ਅੱਖਾਂ ਨੂੰ ਸਿਹਤਮੰਦ ਰੱਖੇ

ਆਲੂ-ਬੁਖਾਰੇ ‘ਚ ਮੌਜੂਦ ਵਿਟਾਮਿਨ ਸੀ ਤੁਹਾਡੀਆਂ ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ ਅਤੇ ਰੋਗ ਪ੍ਰਤੀਰੋਧਕ ਸ਼ਮਤਾ ਵੀ ਵਧਾਉਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਵਿਟਾਮਿਨ ਕੇ ਅਤੇ ਬੀ6 ਮੌਜੂਦ ਹੁੰਦਾ ਹੈ।

  1. ਭਾਰ ਨੂੰ ਕੰਟਰੋਲ ਕਰੇ

ਆਲੂ-ਬੁਖਾਰੇ ‘ਚ 100 ਗ੍ਰਾਮ ‘ਚ ਲਗਭਗ 46 ਕੈਲੋਰੀ ਹੁੰਦੀ ਹੈ। ਇਸ ‘ਚ ਹੋਰਾਂ ਫਲਾਂ ਦੀ ਤੁਲਨਾ ‘ਚ ਕੈਲੋਰੀ ਕਾਫੀ ਘੱਟ ਹੁੰਦੀ ਹੈ ਇਸ ਕਾਰਨ ਇਹ ਤੁਹਾਡਾ ਭਾਰ ਕੰਟਰੋਲ ‘ਚ ਰੱਖਣ ‘ਚ ਸਹਾਈ ਹੁੰਦਾ ਹੈ।

  1. ਦਿਮਾਗ ਨੂੰ ਰੱਖੇ ਸਿਹਤਮੰਦ

ਇਸ ‘ਚ ਮੌਜੂਦ ਐਂਟੀਆਕਸੀਡੈਂਟ ਦਿਮਾਗ ਨੂੰ ਵੀ ਸਿਹਤਮੰਦ ਰੱਖਦਾ ਹੈ। ਇਹ ਤਣਾਅ ਨੂੰ ਵੀ ਘੱਟ ਕਰਦਾ ਹੈ। ਇਸ ਨਾਲ ਯਾਦਦਾਸ਼ਤ ਵੀ ਤੇਜ਼ ਹੁੰਦੀ।

NO COMMENTS

LEAVE A REPLY

Please enter your comment!
Please enter your name here

Exit mobile version