ਮਹਿਮੂਦਪੁਰ ‘ਚ CIA-1 ਦੀ ਟੀਮ ਤੇ ਨਸ਼ਾ ਤਸਕਰਾਂ ਵਿਚਾਲੇ ਹੋਇਆ ਮੁਕਾਬਲਾ

0
97

ਲੁਧਿਆਣਾ : ਥਾਣਾ ਸਦਰ ਅਧੀਨ ਪੈਂਦੇ ਪਿੰਡ ਮਹਿਮੂਦਪੁਰ (Mahmudpur) ‘ਚ ਸੀ.ਆਈ.ਏ.-1 ਦੀ ਟੀਮ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਵਿੱਚ 2 ਪੁਲਿਸ ਮੁਲਾਜ਼ਮ ਅਤੇ 1 ਨਸ਼ਾ ਤਸਕਰ ਜ਼ਖ਼ਮੀ ਹੋ ਗਿਆ। ਮੁਕਾਬਲੇ ਦਾ ਪਤਾ ਲੱਗਦਿਆਂ ਹੀ ਹੋਰ ਸੀਨੀਅਰ ਅਧਿਕਾਰੀਆਂ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ।

ਜਾਣਕਾਰੀ ਅਨੁਸਾਰ ਸੀ.ਆਈ.ਏ. ਕਰਮਚਾਰੀ ਸੰਦੀਪ ਨੂੰ ਇਲਾਜ ਲਈ ਡੀ.ਐਮ.ਸੀ. ਦਾਖਲ ਕਰਵਾਇਆ ਗਿਆ ਹੈ, ਜਦਕਿ ਇਕ ਹੋਰ ਵਰਕਰ ਪ੍ਰੀਤਪਾਲ ਵੀ ਜ਼ਖਮੀ ਹੈ। ਜ਼ਖ਼ਮੀ ਨਸ਼ਾ ਤਸਕਰ ਦੀ ਪਛਾਣ ਰੋਹਿਤ ਵਜੋਂ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ਦੇ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ-1 ਦੀ ਟੀਮ ਪਿੰਡ ਮਹਿਮੂਦਪੁਰਾ ਵਿਖੇ ਨਸ਼ਾ ਤਸਕਰਾਂ ‘ਤੇ ਛਾਪੇਮਾਰੀ ਕਰਨ ਗਈ ਸੀ। ਜਿਵੇਂ ਹੀ ਨਸ਼ਾ ਤਸਕਰਾਂ ਨੇ ਪੁਲਿਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਬਚਾਅ ‘ਚ ਗੋਲੀਆਂ ਚਲਾਈਆਂ। ਇਸ ਸਬੰਧੀ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here