ਆਉਣ ਵਾਲੇ 48 ਘੰਟਿਆਂ ‘ਚ ਮੌਸਮ ‘ਚ ਆਵੇਗਾ ਬਦਲਾਅ, ਕਈ ਜ਼ਿਲ੍ਹਿਆਂ ‘ਚ ਪੈ ਸਕਦਾ ਮੀਂਹ

0
85

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਲਗਾਤਾਰ ਧੁੱਪ ਪੈਣ ਕਾਰਨ ਸੂਬੇ ਦੇ ਮੌਸਮ ‘ਚ ਤਾਪਮਾਨ ‘ਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਮਹਿਸੂਸ ਹੋਣ ਲੱਗੀ ਹੈ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ ‘ਚ ਮੌਸਮ ‘ਚ ਬਦਲਾਅ ਆਵੇਗਾ, ਯਾਨੀ ਤਾਪਮਾਨ 30 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਉਮੀਦ ਹੈ। ਪਰ ਇਸ ਦੇ ਬਾਵਜੂਦ ਵਿਭਾਗ ਵੱਲੋਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਕਿਹਾ ਜਾ ਰਿਹਾ ਹੈ ਕਿ 12 ਮਾਰਚ ਤੋਂ ਬਾਅਦ ਸੂਬੇ ਦੇ ਕਈ ਜ਼ਿ ਲ੍ਹਿਆਂ ‘ਚ ਮੀਂਹ ਪੈ ਸਕਦਾ ਹੈ।

ਆਉਣ ਵਾਲੇ 2 ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 12 ਤੋਂ 14 ਮਾਰਚ ਤੱਕ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 9 ਮਾਰਚ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਕਾਰਨ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਪੰਜਾਬ ‘ਚ ਮੀਂਹ ਪੈ ਸਕਦਾ ਹੈ।

LEAVE A REPLY

Please enter your comment!
Please enter your name here