ਸੰਘਣੀ ਧੁੰਦ ਕਾਰਨ ਅੱਜ ਦੇਰੀ ਨਾਲ ਚੱਲੀਆਂ ਇਹ 20 ਟਰੇਨਾਂ

0
190

ਦਿੱਲੀ: ਭਾਰਤ ਦੇ ਕਈ ਹਿੱਸਿਆਂ ਵਿੱਚ ਧੁੰਦ ਕਾਰਨ ਦਿੱਲੀ ਖੇਤਰ ਵਿੱਚ ਅੱਜ ਘੱਟੋ-ਘੱਟ 20 ਟਰੇਨਾਂ ਦੇਰੀ ਨਾਲ ਚੱਲੀਆਂ। ਦੱਸ ਦੇਈਏ ਕਿ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪੰਜਾਬ ਅਤੇ ਦਿੱਲੀ ਸਮੇਤ ਪੂਰਾ ਉੱਤਰੀ ਭਾਰਤ ਧੁੰਦ ਦੀ ਚਾਦਰ ਵਿੱਚ ਲਪੇਟਿਆ ਹੋਇਆ ਹੈ।

ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜਾਂ ਤੱਕ ਕਈ ਥਾਵਾਂ ‘ਤੇ ਐਤਵਾਰ ਨੂੰ ਕੁਝ ਸਮੇਂ ਲਈ ਧੁੱਪ ਰਹੀ, ਪਰ ਸਵੇਰ ਅਤੇ ਸ਼ਾਮ ਨੂੰ ਭਾਰੀ ਧੁੰਦ ਦੇ ਨਾਲ ਜ਼ੀਰੋ ਵਿਜ਼ੀਬਿਲਟੀ ਦੇਖੀ ਗਈ। ਨਤੀਜਾ ਇਹ ਹੁੰਦਾ ਹੈ ਕਿ ਲੋਕਾਂ ਨੂੰ ਅੱਗ ਦਾ ਸਹਾਰਾ ਲੈਣਾ ਪੈਂਦਾ ਹੈ। ਪੂਰੇ ਉੱਤਰੀ ਭਾਰਤ ਵਿੱਚ ਧੁੰਦ ਅਤੇ ਕੋਹਰੇ ਕਾਰਨ ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।

ਸਵੇਰੇ 7 ਵਜੇ ਤੱਕ ਆਈਜੀਆਈ ਹਵਾਈ ਅੱਡੇ ‘ਤੇ ਵਿਜ਼ੀਬਿਲਟੀ ਦਾ ਪੱਧਰ 1400 ਮੀਟਰ ਰਿਕਾਰਡ ਕੀਤਾ ਗਿਆ ਸੀ। ਮੌਸਮ ਵਿਭਾਗ ਮੁਤਾਬਕ ਸੋਮਵਾਰ ਸਵੇਰੇ ਦਿੱਲੀ-ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਦੇਖਣ ਨੂੰ ਮਿਲੇਗੀ। ਦਿਨ ਵੇਲੇ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ।

LEAVE A REPLY

Please enter your comment!
Please enter your name here