ਜ਼ਿਲ੍ਹਾ ਤਰਨਤਾਰਨ ‘ਚ ਚੋਰਾਂ ਨੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ

0
233

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਕੱਚਾ ਪੱਕਾ ਥਾਣੇ ਦੀ ਹੱਦ ਵਿੱਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਬੀਤੀ ਰਾਤ ਦਿਆਲਪੁਰ ਵਿੱਚ ਵੱਡੀ ਕਰਿਆਨੇ ਦੀ ਲੁੱਟ ਤੋਂ ਬਾਅਦ ਲੁਟੇਰਿਆਂ ਵੱਲੋਂ ਸੂਰਵਿੰਡ ਦੇ ਜੀ.ਐਸ. ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਗਿਆ। ਜਦੋਂ ਕਿ ਬੰਦੂਕ ਦੀ ਨੋਕ ‘ਤੇ ਪੰਪ ਲੁੱਟਿਆ ਗਿਆ ਹੈ, ਪਰ ਪੁਲਿਸ ਇਸ ਮਾਮਲੇ ‘ਚ ਢਿੱਲ-ਮੱਠ ਕਰਦੀ ਨਜ਼ਰ ਆ ਰਹੀ ਹੈ।

ਦੋ ਘੰਟੇ ਬੀਤ ਜਾਣ ’ਤੇ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਸਾਰੇ ਇੰਸਪੈਕਟਰ ਇਸ ਲੁੱਟ ਨੂੰ ਮਾਮੂਲੀ ਲੁੱਟ ਦੱਸ ਰਹੇ ਹਨ। ਪੱਤਰਕਾਰਾਂ ਵੱਲੋਂ ਵੀ ਇਸ ਸਬੰਧੀ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਦੂਜੇ ਪਾਸੇ ਪੰਪ ਮਾਲਕਾਂ ਨੇ ਸੀਸੀਟੀਵੀ ਫੁਟੇਜ ਦਾ ਹਵਾਲਾ ਦਿੰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here