ਪੰਜਾਬ ਪੁਲਿਸ ‘ਚ ਇਸ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ

0
72

ਲੁਧਿਆਣਾ : ਸ਼ਹਿਰ ‘ਚ ਪ੍ਰਸ਼ਾਸਨਿਕ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਥਾਣਾ ਸਲੇਮ ਟਾਬਰੀ ਦੇ ਇੰਚਾਰਜ ਬਿਟਨ ਕੁਮਾਰ ਦਾ ਤਬਾਦਲਾ ਪੁਲਿਸ ਲਾਈਨਜ਼ ਕਰ ਦਿੱਤਾ ਹੈ। ਇਸ ਤੋਂ ਬਾਅਦ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਸਲੇਮ ਟਾਬਰੀ ਥਾਣੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਥਾਣੇ ਦਾ ਚਾਰਜ ਸੰਭਾਲਣ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਕਰਦਿਆਂ ਪੁਲਿਸ ਇੰਚਾਰਜ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਥਾਣੇ ਆਉਣ ਵਾਲੇ ਹਰ ਵਿਅਕਤੀ ਦੀ ਗੱਲ ਸੁਣੀ ਜਾਵੇਗੀ ਅਤੇ ਲੋਕਾਂ ਨੂੰ ਇਨਸਾਫ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here