ਜਲੰਧਰ ਦੇ ਡੀ.ਐਸ.ਪੀ ਦਲਬੀਰ ਸਿੰਘ ਨੂੰ ਲੈ ਕੈ ਆਈ ਇਹ ਦੁਖਦਾਈ ਖ਼ਬਰ

0
218

ਜਲੰਧਰ : ਨਵੇਂ ਸਾਲ ਦੇ ਪਹਿਲੇ ਦਿਨ ਜਲੰਧਰ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੀ ਲਾਸ਼ ਬਾਵਾ ਖੇਲ ਨਹਿਰ ਨੇੜਿਓਂ ਮਿਲੀ ਹੈ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।

ਸੂਤਰਾਂ ਅਨੁਸਾਰ ਡੀ.ਐਸ.ਪੀ ਬੀਤੀ ਰਾਤ ਕਿਸੇ ਨਾਲ ਘਰੋਂ ਗਿਆ ਸੀ, ਵਾਪਸ ਆਉਂਦੇ ਸਮੇਂ ਉਨ੍ਹਾਂ ਨੇ ਉਸ ਨੂੰ ਬੱਸ ਸਟੈਂਡ ਨੇੜੇ ਉਤਾਰ ਦਿੱਤਾ, ਜਿਸ ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਵਿੱਚੋਂ ਬਰਾਮਦ ਹੋਈ। ਮੌਕੇ ਤੋਂ ਇੱਕ ਪਛਾਣ ਪੱਤਰ ਵੀ ਮਿਲਿਆ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਜਾਂਚ ਜਾਰੀ ਹੈ।

ਜੇ. ਸੀ. ਪੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਹਾਦਸਾ ਜਾਪਦਾ ਹੈ। ਡੀ. ਐੱਸ. ਪੀ. ਦਲਬੀਰ ਸਿੰਘ ਰਾਤ ਨੂੰ ਪੈਦਲ ਕਿਤੇ ਜਾ ਰਹੇ ਸਨ। ਇਸ ਦੌਰਾਨ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੇ ਸਿਰ ਵਿੱਚ ਕੋਈ ਚੀਜ਼ ਵੱਜੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਜੇ. ਸੀ. ਪੀ. ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ ਸੀ. ਸੀ. ਟੀ. ਵੀ. ਚੈੱਕ ਕੀਤੇ ਜਾ ਰਹੇ ਹਨ। ਜਿਸ ਕਾਰਨ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ। ਜੇਕਰ ਇਹ ਹਾਦਸਾ ਨਹੀਂ ਤਾਂ ਸਿਰ ‘ਤੇ ਜ਼ਖ਼ਮ ਕਿਵੇਂ ਹੋਇਆ? ਫਿਲਹਾਲ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਚੱਲ ਰਹੀ ਹੈ।

LEAVE A REPLY

Please enter your comment!
Please enter your name here