Home ਪੰਜਾਬ ਪੰਜਾਬ ‘ਚ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ , ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ...

ਪੰਜਾਬ ‘ਚ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ , ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

0

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਅਗਸਤ ਦਾ ਮਹੀਨਾ ਖੁਸ਼ਖ਼ਬਰੀ ਲੈ ਕੇ ਆ ਰਿਹਾ ਹੈ, ਕਿਉਂਕਿ ਇਸ ਮਹੀਨੇ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹਨ। ਜੇਕਰ ਤੁਸੀਂ ਵੀ ਕਿਤੇ ਘੁੰਮਣ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਮਹੱਤਵਪੂਰਨ ਹੋ ਸਕਦੀ ਹੈ। ਲੰਬਾ ਵੀਕਐਂਡ ਹੋਣ ਕਾਰਨ ਲੋਕ ਸੈਰ-ਸਪਾਟੇ ਲਈ ਸਮਾਂ ਕੱਢ ਸਕਦੇ ਹਨ। ਦਰਅਸਲ, ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ, 15, 16 ਅਤੇ 17 ਅਗਸਤ ਨੂੰ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਇਸਦਾ ਮਤਲਬ ਹੈ ਕਿ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਸ਼ੁੱਕਰਵਾਰ, ਸ਼ਨੀਵਾਰ ਅਤੇ ਫਿਰ ਐਤਵਾਰ ਨੂੰ ਬੰਦ ਰਹਿਣਗੇ।

ਇੱਥੇ ਤੁਹਾਨੂੰ ਦੱਸ ਦੇਈਏ ਕਿ:

15 ਅਗਸਤ ਸ਼ੁੱਕਰਵਾਰ ਨੂੰ ਆਜ਼ਾਦੀ ਦਿਵਸ ਦੀ ਰਾਸ਼ਟਰੀ ਛੁੱਟੀ ਹੋਵੇਗੀ।

16 ਅਗਸਤ ਸ਼ਨੀਵਾਰ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ ਅਤੇ ਇਸ ਦਿਨ ਕਈ ਥਾਵਾਂ ‘ਤੇ ਜਨਤਕ ਛੁੱਟੀ ਰਹੇਗੀ।

17 ਅਗਸਤ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਕਾਰਨ ਸਰਕਾਰੀ ਅਦਾਰੇ ਬੰਦ ਰਹਿਣਗੇ।

ਇਸ ਤਰ੍ਹਾਂ ਪੰਜਾਬ ਵਿੱਚ ਤਿੰਨ ਦਿਨਾਂ ਦਾ ਲੰਬਾ ਵੀਕਐਂਡ ਰਹੇਗਾ। ਇਹ ਵੀ ਧਿਆਨ ਦੇਣ ਯੋਗ ਹੈ ਕਿ ਪੰਜਾਬ ਵਿੱਚ ਲੰਬੇ ਵੀਕਐਂਡ ਦੀਆਂ ਇਹ ਛੁੱਟੀਆਂ ਲੰਬੇ ਸਮੇਂ ਬਾਅਦ ਆ ਰਹੀਆਂ ਹਨ, ਜਿਸ ਨਾਲ ਲੋਕ ਇਨ੍ਹਾਂ ਛੁੱਟੀਆਂ ਦਾ ਪੂਰਾ ਆਨੰਦ ਲੈ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version