ਛੱਤੀਸਗੜ੍ਹ ‘ਚ ਇੱਕ ਦਰਦਨਾਕ ਹਾਦਸੇ ‘ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਹੋਈ ਮੌਤ

0
116

ਛੱਤੀਸਗੜ੍ਹ : ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ (A Tragic Accident) ਵਿੱਚ ਟਰੱਕ ਦੀ ਟੱਕਰ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਇਸ ਘਟਨਾ ‘ਚ ਇਕ ਲੜਕੀ ਗੰਭੀਰ ਜ਼ਖਮੀ ਹੋ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਅੱਜ ਸਵੇਰੇ ਵਾਪਰੀ।

ਪੁਲਿਸ ਨੇ ਦੱਸਿਆ ਕਿ ਪੁਲਗਾਓਂ ਥਾਣਾ ਖੇਤਰ ਦੇ ਧੌਰ ਪਿੰਡ ਨੇੜੇ ਸੀਮਿੰਟ ਨਾਲ ਭਰੇ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਰਾਜੇਸ਼ ਸਾਹੂ (32), ਉਸ ਦੀ ਪਤਨੀ ਰਿਤੂ ਸਾਹੂ (28) ਅਤੇ ਮੋਟਰਸਾਈਕਲ ਸਵਾਰ 12 ਸਾਲਾ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ 2 ਸਾਲਾ ਇਕ ਹੋਰ ਬੱਚੀ ਜ਼ਖਮੀ ਹੋ ਗਈ।

ਸਾਹੂ ਪਰਿਵਾਰ ਪਿੰਡ ਕਚੰਦੂਰ ਕਿਸੇ ਕੰਮ ਲਈ ਗਿਆ ਹੋਇਆ ਸੀ ਅਤੇ ਉਹ ਸਵੇਰੇ ਕਰੀਬ ਨੌਂ ਵਜੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਆ ਰਿਹਾ ਸੀ ਕਿ ਪਿੰਡ ਧੂੜ ਨੇੜੇ ਪੁੱਜਾ ਤਾਂ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਤੁਰੰਤ ਟੀਮ ਨੂੰ ਮੌਕੇ ‘ਤੇ ਭੇਜਿਆ। ਲਾਸ਼ਾਂ ਅਤੇ ਜ਼ਖਮੀ ਲੜਕੀ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪਿੰਡ ਵਾਸੀਆਂ ਵਿੱਚ ਗੁੱਸਾ
ਹਾਦਸੇ ਤੋਂ ਬਾਅਦ ਸਥਾਨਕ ਪਿੰਡ ਵਾਸੀਆਂ ਨੇ ਰੋਹ ਵਿੱਚ ਆ ਕੇ ਸੜਕ ਜਾਮ ਕਰ ਦਿੱਤੀ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ।

LEAVE A REPLY

Please enter your comment!
Please enter your name here