ਲੁਧਿਆਣਾ : ਸ਼ਹਿਰ ਦੇ ਤਿੰਨ ਸਕੂਲਾਂ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮੱਚ ਗਿਆ ਹੈ। ਜਾਣਕਰਾਰੀ ਦੇ ਅਨੁਸਾਰ, ਮੰਗਲਵਾਰ ਸਵੇਰੇ ਕਰੀਬ 7 ਵਜੇ ਈਮੇਲ ਦੇ ਜਰੀਏ ਸੀ.ਬੀ.ਐਸ.ਈ. ਨਾਲ ਸਬੰਧਤ ਤਿੰਨ ਸਕੂਲਾਂ ਨੂੰ ਧਮਕੀ ਭਰਿਆ ਸੁਨੇਹਾ ਮਿਲਿਆ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਦੇ ਅਹਾਤੇ ਵਿੱਚ ਬੰਬ ਹੋਣ ਦੀ ਗੱਲ ਕਹੀ ਗਈ ਹੈ।
ਧਮਕੀ ਭਰੀ ਈਮੇਲ ਮਿਲਣ ਹੀ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਟੀਮਾਂ ਮੌਕੇ ‘ਤੇ ਪਹੁੰਚੀਆਂ, ਅਤੇ ਸਕੂਲ ਦੇ ਅਹਾਤੇ ਦੀ ਪੂਰੀ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।










