TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਈ.ਡੀ ਸਾਹਮਣੇ ਹੋਏ ਪੇਸ਼

0
374

ਕੋਲਕਾਤਾ : ਤ੍ਰਿਣਮੂਲ ਕਾਂਗਰਸ (TMC) ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਬੰਗਾਲ ਵਿੱਚ ਕਥਿਤ ਸਕੂਲ ਰੁਜ਼ਗਾਰ ਘੁਟਾਲੇ ਦੀ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਬੈਨਰਜੀ ਕਰੀਬ 11.10 ਵਜੇ ਕੋਲਕਾਤਾ ਸਥਿਤ ਈਡੀ ਦਫ਼ਤਰ ਪਹੁੰਚੇ।

ਪਹਿਲਾਂ ਤਾਂ ਈਡੀ ਨੇ ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਨੂੰ 3 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ, ਪਰ ਉਹ ਪੇਸ਼ ਨਹੀਂ ਹੋਏ ਕਿਉਂਕਿ ਉਨ੍ਹਾਂ ਨੇ ਨਵੀਂ ਦਿੱਲੀ ‘ਚ ਮਨਰੇਗਾ ਸਕੀਮ ਤਹਿਤ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸੂਬੇ ‘ਚ ਕੀਤੀ ਰੋਸ ਰੈਲੀ ‘ਚ ਸ਼ਮੂਲੀਅਤ ਕੀਤੀ ਸੀ। ਸਾਲਟ ਲੇਕ ਖੇਤਰ ਵਿੱਚ ਈ.ਡੀ ਦਫ਼ਤਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਾਲ ਕਥਿਤ ਸਕੂਲ ਰੁਜ਼ਗਾਰ ਘੁਟਾਲੇ ਵਿੱਚ 13 ਸਤੰਬਰ ਨੂੰ ਈ.ਡੀ ਨੇ ਬੈਨਰਜੀ ਤੋਂ ਕਰੀਬ ਨੌਂ ਘੰਟੇ ਪੁੱਛਗਿੱਛ ਕੀਤੀ। ਦੋ ਵਾਰ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਤੋਂ ਵੀ ਈ.ਡੀ ਨੇ ਕੋਲਾ ਚੋਰੀ ਮਾਮਲੇ ਵਿੱਚ ਦੋ ਵਾਰ ਪੁੱਛਗਿੱਛ ਕੀਤੀ ਸੀ। ਏਜੰਸੀ ਨੇ 2021 ਵਿਚ ਰਾਸ਼ਟਰੀ ਰਾਜਧਾਨੀ ਵਿਚ ਸਥਿਤ ਆਪਣੇ ਦਫਤਰ ਵਿਚ ਅਤੇ 2022 ਵਿਚ ਕੋਲਕਾਤਾ ਵਿਚ ਇਕ ਵਾਰ ਉਸ ਤੋਂ ਪੁੱਛਗਿੱਛ ਕੀਤੀ ਸੀ।

ਅੱਜ ਈਡੀ ਦਫ਼ਤਰ ਤੋਂ ਬਾਹਰ ਆਉਣ ਤੋਂ ਬਾਅਦ, ਉਨ੍ਹਾਂ ਨੇ ਕਿਹਾ ਕਿ ਉਸ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਅਤੇ ਉਹ ਰਾਜ ਵਿੱਚ ਕਥਿਤ ਸਕੂਲ ਰੁਜ਼ਗਾਰ ਘੁਟਾਲੇ ਦੀ ਜਾਂਚ ਵਿੱਚ ਕੇਂਦਰੀ ਏਜੰਸੀ ਨਾਲ ਸਹਿਯੋਗ ਕਰਨ ਲਈ ਹਮੇਸ਼ਾ ਤਿਆਰ ਹਨ। ਅਭਿਸ਼ੇਕ ਬੈਨਰਜੀ ਬੰਗਾਲ ਵਿੱਚ ਕਥਿਤ ਸਕੂਲ ਰੁਜ਼ਗਾਰ ਘੁਟਾਲੇ ਦੀ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ ਸਵੇਰੇ 11.10 ਵਜੇ ਕੋਲਕਾਤਾ ਵਿੱਚ ਈਡੀ ਦਫ਼ਤਰ ਪਹੁੰਚੇ।

ਅਧਿਕਾਰੀਆਂ ਨੇ ਦੱਸਿਆ ਕਿ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਬੈਨਰਜੀ ਦੁਪਹਿਰ ਤੋਂ ਬਾਅਦ ਕੇਂਦਰੀ ਏਜੰਸੀ ਦੇ ਦਫਤਰ ਤੋਂ ਬਾਹਰ ਆਏ। ਟੀ.ਐਮ.ਸੀ ਦੇ ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਏਜੰਸੀ ਨੂੰ ਕਰੀਬ ਛੇ ਹਜ਼ਾਰ ਪੰਨਿਆਂ ਦਾ ਜਵਾਬ ਅਤੇ ਉਸ ਵੱਲੋਂ ਮੰਗੇ ਗਏ ਸਾਰੇ ਦਸਤਾਵੇਜ਼ ਸੌਂਪੇ ਹਨ। ਉਨ੍ਹਾਂ ਨੇ ਈ.ਡੀ ਦਫ਼ਤਰ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ, “ਮੈਂ ਹਮੇਸ਼ਾ ਜਾਂਚ ਵਿੱਚ ਸਹਿਯੋਗ ਦਿੱਤਾ ਹੈ। ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਜੇਕਰ ਮੈਨੂੰ ਦੁਬਾਰਾ ਸੰਮਨ ਭੇਜਿਆ ਜਾਂਦਾ ਹੈ ਤਾਂ ਮੈਂ ਈ.ਡੀ ਸਾਹਮਣੇ ਪੇਸ਼ ਹੋਣ ਲਈ ਤਿਆਰ ਹਾਂ। ਮੈਂ ਆਪਣਾ ਵਿਸਤ੍ਰਿਤ ਜਵਾਬ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾ ਕਰਵਾ ਦਿੱਤੇ ਹਨ।

LEAVE A REPLY

Please enter your comment!
Please enter your name here