Home ਪੰਜਾਬ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ...

ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ.ਵਾਈ.ਸੀ ਕਰਵਾਉਣ ਦੀ ਅਪੀਲ

0

ਪਟਿਆਲਾ : ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪਟਿਆਲਾ ਨੇ ਸਮੂਹ ਲਾਭਪਾਤਰੀ ਖਪਤਕਾਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ.ਵਾਈ.ਸੀ ਕਰਵਾਉਣ ਦੀ ਅਪੀਲ ਕੀਤੀ ਹੈ।

ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪਟਿਆਲਾ ਜ਼ਿਲ੍ਹਾ ਕੰਟਰੋਲਰ ਰੂਪਪ੍ਰੀਤ ਕੌਰ ਨੇ ਦੱਸਿਆ ਹੈ ਕਿ ਜ਼ਿਲ੍ਹੇ ਸਮੂਹ ਖਪਤਕਾਰਾਂ ਨੂੰ ਕਿਹਾ ਹੈ ਕਿ ਉਹ 30 ਜੂਨ ਤਕ ਆਪਣੀ ਈ-ਕੇ.ਵਾਈ.ਸੀ ਲਾਜਮੀ ਕਰਵਾ ਲੈਣ ਕਿਉਂਕਿ ਅਜਿਹਾ ਨਾ ਕਰਨ ‘ਤੇ ਉਨ੍ਹਾਂ ਨੂੰ ਰਾਸ਼ਨ ਲੈਣ ਵਿੱਚ ਦਿੱਕਤਾਂ ਆ ਸਕਦੀਆਂ ਹਨ।

ਡੀ.ਐਫ.ਐਸ.ਸੀ. ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰਾਜ ਦੇ ਖੁਰਾਕ ਤੇ ਸਪਲਾਈਜ਼ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਪ੍ਰਮੁੱਖ ਸਕੱਤਰ ਕਮ ਡਾਇਰੈਕਟਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਦੇ ਹੁਕਮਾਂ ਮੁਤਾਬਕ ਸਮੇਂ-ਸਮੇਂ ‘ਤੇ ਸਮੂਹ ਸਹਾਇਕ ਖੁਰਾਕ ਤੇ ਸਪਲਾਈਜ਼ ਅਫ਼ਸਰਾਂ, ਨਿਰੀਖਕ ਇੰਚਾਰਜ (ਵੰਡ) ਅਤੇ ਡਿਪੂ ਹੋਲਡਰਾਂ ਨਾਲ ਮੀਟਿੰਗਾਂ ਕਰਕੇ ਈ-ਕੇ.ਵਾਈ.ਸੀ. ਦਾ ਕੰਮ ਮਿਤੀ 30-06-2025 ਤੱਕ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

 ਉਨ੍ਹਾਂ ਹੋਰ ਕਿਹਾ ਕਿ ਇਸ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਫੀਲਡ ਅਫ਼ਸਰਾਂ ਨੂੰ ਆਪਣੇ-ਆਪਣੇ ਕਾਰਜ ਖੇਤਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਜਾਰੀ ਰਾਸ਼ਨ ਕਾਰਡਾਂ ਵਿੱਚ ਦਰਜ ਸਮੂਹ ਮੈਂਬਰਾਂ ਦੀ ਈ-ਕੇ.ਵਾਈ.ਸੀ. ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ ਹੈ।

ਰੂਪਪ੍ਰੀਤ ਕੌਰ ਨੇ ਡਿਪੂ ਹੋਲਡਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਇਲਾਕੇ ਵਿੱਚ ਪੈਂਦੇ ਖਪਤਕਾਰਾਂ ਨੂੰ ਈ.ਕੇ.ਵਾਈ.ਸੀ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਕੋਈ ਖਪਤਕਾਰ ਮਿਤੀ 30-06-2025 ਤੋਂ ਬਾਅਦ ਰਾਸ਼ਨ ਲੈਣ ਤੋਂ ਵਾਂਝਾ ਨਾ ਰਹਿ ਜਾਵੇ।

NO COMMENTS

LEAVE A REPLY

Please enter your comment!
Please enter your name here

Exit mobile version