ਭਲਕੇ ਅਮਿਤ ਸ਼ਾਹ ਰਾਜੌਰੀ ਤੇ ਪੁੰਛ ਤੋਂ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

0
87
Amit Shah | PTI

ਕਟੜਾ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਤੋਂ ਬਾਅਦ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਜੰਮੂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਭਲਕੇ ਰਾਜੌਰੀ ਅਤੇ ਪੁੰਛ ਵਿੱਚ ਚੋਣ ਰੈਲੀਆਂ ਕਰਨ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਭਲਕੇ ਸਭ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰੇ 9 ਵਜੇ ਰਾਜੌਰੀ ਪਹੁੰਚਣਗੇ। ਇਸ ਤੋਂ ਬਾਅਦ ਉਹ ਥਾਨਾਮੰਡੀ, ਫਿਰ ਸੁਰੰਕੋਟ ਅਤੇ ਬਾਅਦ ਵਿਚ ਪੁੰਛ ਜਾਣਗੇ। ਅਮਿਤ ਸ਼ਾਹ ਭਲਕੇ ਰਾਜੌਰੀ ਅਤੇ ਪੁੰਛ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

LEAVE A REPLY

Please enter your comment!
Please enter your name here