Home National ਮਣੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਹਾਦਸਾ

ਮਣੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਹਾਦਸਾ

0

ਇੰਫਾਲ: ਮਣੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਘਰ ਵਿੱਚ ਰਸੋਈ ਗੈਸ ਸਿਲੰਡਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਦੀ ਲਪੇਟ ਵਿੱਚ ਆਉਣ ਨਾਲ ਇੱਕ ਔਰਤ ਅਤੇ ਉਸ ਦੇ ਦੋ ਨਾਬਾਲਗ ਪੁੱਤਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਔਰਤ ਦਾ ਪਤੀ ਵੀ ਗੰਭੀਰ ਰੂਪ ਵਿੱਚ ਝੁਲਸ ਗਿਆ। ਪੁਲਿਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਪੁਲਿਸ ਮੁਤਾਬਕ ਇਹ ਘਟਨਾ ਬੀਤੀ ਸ਼ਾਮ ਕਰੀਬ 7:15 ਵਜੇ ਨੰਬੋਲ ਮਾਈਬਮ ਚਿੰਗਿੰਗ ਮਖਾ ਲੀਕਾਈ ਇਲਾਕੇ ਵਿੱਚ ਵਾਪਰੀ। ਘਰ ਵਿੱਚ ਰਸੋਈ ਗੈਸ ਸਿਲੰਡਰ ਫਟਣ ਕਾਰਨ ਜ਼ੋਰਦਾਰ ਧਮਾਕਾ ਹੋਇਆ ਅਤੇ ਕੁਝ ਹੀ ਸਮੇਂ ਵਿੱਚ ਅੱਗ ਫੈਲ ਗਈ।

ਅੱਗ ਦੀ ਲਪੇਟ ਵਿੱਚ ਆਉਣ ਕਾਰਨ 37 ਸਾਲਾ ਰੰਜਨਾ ਅਤੇ ਉਸ ਦੇ ਦੋ ਪੁੱਤਰ ਪਿਬਰੇਲ (14) ਅਤੇ ਪੋਇਰਿੰਗਨਬਾ (7) ਬੁਰੀ ਤਰ੍ਹਾਂ ਝੁਲਸ ਗਏ।

ਇਸ ਹਾਦਸੇ ਵਿੱਚ ਰੰਜਨਾ ਦਾ 37 ਸਾਲਾ ਪਤੀ ਨਰਿੰਦਰ ਵੀ ਗੰਭੀਰ ਰੂਪ ਵਿੱਚ ਝੁਲਸ ਗਿਆ। ਪੁਲਿਸ ਅਨੁਸਾਰ ਔਰਤ ਅਤੇ ਉਸ ਦੇ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਦੇਰ ਰਾਤ ਬਰਾਮਦ ਕੀਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

NO COMMENTS

LEAVE A REPLY

Please enter your comment!
Please enter your name here

Exit mobile version