Home World News ਇਟਲੀ ’ਚ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਲਈ 45 ਸਾਲਾ...

ਇਟਲੀ ’ਚ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਲਈ 45 ਸਾਲਾ ਪੰਜਾਬੀ ਬਲਜੀਤ ਸਿੰਘ ਦੀ ਜਾਨ

0

ਇਟਲੀ: ਵਿਦੇਸ਼ੀ ਧਰਤੀ ਇਟਲੀ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ਵਿੱਚ 45 ਸਾਲਾ ਭਾਰਤੀ ਬਲਜੀਤ ਸਿੰਘ ਦੀ ਮੌਤ ਹੋ ਗਈ। ਇਹ ਹਾਦਸਾ ਲਾਸੀਓ ਸੂਬੇ ਦੇ ਪੁਨਤੀਨੀਆਂ (ਲਾਤੀਨਾ) ਸ਼ਹਿਰ ਵਿੱਚ ਵਾਪਰਿਆ। ਇਸ ਖ਼ਬਰ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਬਲਜੀਤ ਸਿੰਘ ਬੀਤੇ ਦਿਨ ਸ਼ਾਮ ਲਗਭਗ 6 ਵਜੇ ਰੋਡ ਨੰਬਰ ਮਿਲੀਆਰਾ-48 ਤੋਂ ਸਾਈਕਲ ‘ਤੇ ਲੰਘ ਰਹੇ ਸਨ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ਅਤੇ ਸਾਈਕਲ ਵਿਚਕਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਲਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐਂਬੂਲੈਂਸ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ। ਡਾਕਟਰੀ ਟੀਮ ਵੱਲੋਂ ਬਲਜੀਤ ਸਿੰਘ ਦੀ ਜਾਂਚ ਕੀਤੀ ਗਈ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਮ੍ਰਿਤਕ ਐਲਾਨ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਬਲਜੀਤ ਸਿੰਘ ਖੇਤੀਬਾੜੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਹੇ ਸਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਨਤੀਨੀਆਂ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਇਹ ਤੀਜਾ ਸੜਕ ਹਾਦਸਾ ਹੈ। ਇਸ ਤੋਂ ਪਹਿਲਾਂ ਦੋ ਹੋਰ ਇਟਾਲੀਅਨ ਨਾਗਰਿਕਾਂ ਦੀ ਵੀ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦਰਦਨਾਕ ਮੌਤ ਹੋ ਚੁੱਕੀ ਹੈ। ਲਗਾਤਾਰ ਵਾਪਰ ਰਹੇ ਹਾਦਸਿਆਂ ਕਾਰਨ ਇਲਾਕੇ ਵਿੱਚ ਸੜਕ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version