Home National ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਦੀਆਂ ਵਧੀਆਂ ਮੁਸ਼ਕਲਾਂ

ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਦੀਆਂ ਵਧੀਆਂ ਮੁਸ਼ਕਲਾਂ

0

ਨਵੀਂ ਦਿੱਲੀ : ਦਿੱਲੀ ਜਲ ਬੋਰਡ (DJB) ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਿੱਲੀ ਹਾਈ ਕੋਰਟ ਨੇ ਉਨ੍ਹਾਂ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਦੀ ਮੰਗ ਸਬੰਧੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 22 ਦਸੰਬਰ ਨੂੰ ਹੋਵੇਗੀ।

ACB ਨੇ ਜ਼ਮਾਨਤ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ACB ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਟਰਾਇਲ ਕੋਰਟ ਨੇ 3 ਸਤੰਬਰ ਨੂੰ ਸਤੇਂਦਰ ਜੈਨ ਨੂੰ ਜ਼ਮਾਨਤ ਦਿੰਦੇ ਸਮੇਂ ਜਾਂਚ ਏਜੰਸੀ ਦੀ ਕਾਰਵਾਈ ’ਤੇ ਸਵਾਲ ਚੁੱਕੇ ਸਨ। ਅਦਾਲਤ ਨੇ ਉਸ ਸਮੇਂ ਕਿਹਾ ਸੀ ਕਿ ਜੈਨ ਨੂੰ ਅਚਾਨਕ ਅਤੇ ਜਲਦਬਾਜ਼ੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਜੈਨ ਦੀ ਭੂਮਿਕਾ ਨੂੰ ਲੈ ਕੇ ACB ਦੇ ਦੋਸ਼

ACB ਦਾ ਤਰਕ ਹੈ ਕਿ ਟਰਾਇਲ ਕੋਰਟ ਨੇ ਇੱਕੋ ਸਾਜ਼ਿਸ਼ ਵਿੱਚ ਸ਼ਾਮਲ ਵੱਖ-ਵੱਖ ਮੁਲਜ਼ਮਾਂ ਦੀਆਂ ਭੂਮਿਕਾਵਾਂ ਵਿੱਚ ਮੌਜੂਦ ਫ਼ਰਕ ਨੂੰ ਧਿਆਨ ਵਿੱਚ ਨਹੀਂ ਰੱਖਿਆ। ਏਜੰਸੀ ਨੇ ਖ਼ਾਸ ਤੌਰ ’ਤੇ ਸਤੇਂਦਰ ਜੈਨ ’ਤੇ ਨੀਤੀਗਤ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਮਨਜ਼ੂਰੀਆਂ ਦੇਣ ਅਤੇ ਫ਼ੈਸਲੇ ਲੈਣ ਵਿੱਚ ਭੂਮਿਕਾ ਨਿਭਾਉਣ ਦੇ ਦੋਸ਼ ਲਗਾਏ ਹਨ। ਹੁਣ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 22 ਦਸੰਬਰ ਨੂੰ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version