JKLF ਮੁਖੀ ਯਾਸੀਨ ਮਲਿਕ ਦੀਆਂ ਵਧੀਆਂ ਮੁਸ਼ਕਲਾਂ

0
107

ਜੰਮੂ : ਪਾਬੰਦੀਸ਼ੁਦਾ ਸੰਗਠਨ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਜੇਲ੍ਹ ‘ਚ ਬੰਦ ਮੁਖੀ ਯਾਸੀਨ ਮਲਿਕ ਅਤੇ 6 ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਦੇ ਦੋਸ਼ ਤੈਅ ਕੀਤੇ ਗਏ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਮੁਤਾਬਕ ਇਹ ਮਾਮਲਾ ਹਵਾਲਾ ਰਾਹੀਂ ਪਾਕਿਸਤਾਨ ਤੋਂ ਪੈਸੇ ਪ੍ਰਾਪਤ ਕਰਨ ਨਾਲ ਸਬੰਧਤ ਹੈ। ਦਿੱਲੀ ਦੀ ਇੱਕ ਅਦਾਲਤ ਦੇ ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਦੀ ਧਾਰਾ 3 (ਮਨੀ ਲਾਂਡਰਿੰਗ ਦਾ ਅਪਰਾਧ) ਅਤੇ 4 (ਮਨੀ ਲਾਂਡਰਿੰਗ ਲਈ ਸਜ਼ਾ) ਤਹਿਤ ਮਲਿਕ ਅਤੇ ਹੋਰਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਸੱਤ ਮੁਲਜ਼ਮਾਂ ਖ਼ਿਲਾਫ਼ ‘ਪਹਿਲੀ ਨਜ਼ਰੇ ਮਜ਼ਬੂਤ ਸ਼ੱਕ’ ਹੈ। ਹੋਰ ਮੁਲਜ਼ਮਾਂ ਵਿੱਚ ਜ਼ਹੂਰ ਅਹਿਮਦ ਸ਼ਾਹ ਵਟਾਲੀ, ਅਬਦੁਲ ਰਸ਼ੀਦ ਸ਼ੇਖ, ਸ਼ਬੀਰ ਅਹਿਮਦ ਸ਼ਾਹ, ਨਵਲ ਕਿਸ਼ੋਰ ਕਪੂਰ, ਮਸਰਤ ਆਲਮ ਭੱਟ ਅਤੇ ਟ੍ਰਾਈਸਨ ਫਰੇਮਜ਼ ਐਂਡ ਕੰਸਟ੍ਰਕਸ਼ਨ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ। ਏਜੰਸੀ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਆਪਣੇ ਵੱਖਵਾਦੀ ਏਜੰਡੇ ਨੂੰ ਅੱਗੇ ਵਧਾਉਣ ਅਤੇ ਵਿਨਾਸ਼ਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨੀ ਅਦਾਰਿਆਂ ਤੋਂ ਫੰਡ ਪ੍ਰਾਪਤ ਕੀਤੇ।

LEAVE A REPLY

Please enter your comment!
Please enter your name here