ਪੰਜਾਬ ‘ਚ ਮੁੜ 2 ਸਰਕਾਰੀ ਛੁੱਟਿਆਂ ਦਾ ਹੋਇਆ ਐਲਾਨ

0
90

ਪੰਜਾਬ : ਪੰਜਾਬ ਦੇ ਬੱਚਿਆਂ ਲਈ ਵੱਡੀ ਖ਼ਬਰ ਆ ਰਹੀ ਹੈ। ਖ਼ਬਰ ਹੈ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਬੱਚੇ ਮਸਤੀ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਪੰਜਾਬ ਵਿੱਚ ਦੋ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਬੱਚਿਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਕਾਰਨ 23 ਮਾਰਚ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦਿਨ ਐਤਵਾਰ ਹੋਣ ਕਾਰਨ ਪਹਿਲਾਂ ਹੀ ਸਰਕਾਰੀ ਛੁੱਟੀ ਹੈ।

ਇਸ ਦੇ ਨਾਲ ਹੀ 31 ਮਾਰਚ ਨੂੰ ਈਦ-ਉਲ-ਫ਼ਿਤਰ ਦੇ ਤਿਉਹਾਰ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿ ਦਿਅਕ ਅਦਾਰੇ ਬੰਦ ਰਹਿਣਗੇ। ਈਦ-ਉਲ-ਫ਼ਿਤਰ ਸੋਮਵਾਰ ਨੂੰ ਹੈ ਅਤੇ 30 ਮਾਰਚ ਨੂੰ ਐਤਵਾਰ ਦੀ ਛੁੱਟੀ ਹੈ। ਇਸ ਕਾਰਨ ਸੂਬੇ ‘ਚ ਲਗਾਤਾਰ 2 ਦਿਨ ਛੁੱਟੀ ਰਹੇਗੀ।

LEAVE A REPLY

Please enter your comment!
Please enter your name here