Home ਪੰਜਾਬ ਜਲੰਧਰ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਜਲੰਧਰ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਜਲੰਧਰ : ਜਲੰਧਰ ਤੋਂ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਏਪੀਜੇ ਸਕੂਲ ਅਤੇ ਰਾਮਾਮੰਡੀ ਖੇਤਰ ਦੇ ਅਧੀਨ ਆਉਣ ਵਾਲੇ ਅਤੇ ਪੁਲਿਸ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਦੋਨੋਂ ਸਕੂਲਾਂ ਨੂੰ ਇਹ ਧਮਕੀ ਈ-ਮੇਲ ਦੇ ਜਰੀਏ ਭੇਜੀ ਗਈ , ਜਿਸ ਵਿੱਚ ਹੋਲੀ ਦੇ ਦਿਨ ਖੂਨ ਦੀ ਹੋਲੀ ਹੋਰ ਖਤਰਨਾਕ ਹੋਲੀ ਦਾ ਵੀ ਜਿਕਰ ਕੀਤਾ ਗਿਆ ਹੈ।

ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ’ਤੇ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਸਕੂਲ ਦੇ ਕੰਪਲੈਕਸ ਦੀ ਪੂਰੀ ਤਲਾਸ਼ੀ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਕਿਹਾ ਕਿ ਇਸ ਸਮੇਂ ਕਿਸੇ ਵੀ ਸ਼ੱਕੀ ਵਸਤੂ ਦੀ ਪਛਾਣ ਨਹੀਂ ਹੋਈ ਹੈ, ਪਰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਜਾਰੀ ਹੈ। ਪੁਲਿਸ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ ਅਤੇ ਸਾਈਬਰ ਸੁਰੱਖਿਆ ਟੀਮ ਦੀ ਮਦਦ ਲੈ ਰਹੀ ਹੈ। ਪੂਰੇ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version