ਤੇਜਸਵੀ ਯਾਦਵ ਦੇ ਕਾਫ਼ਲੇ ਦੇ ਦੋ ਵਾਹਨਾਂ ਨੂੰ ਮਾਰੀ ਟੱਕਰ , ਤਿੰਨ ਸੁਰੱਖਿਆ ਕਰਮਚਾਰੀ ਹੋਏ ਜ਼ਖਮੀ

0
121

ਵੈਸ਼ਾਲੀ : ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਇਕ ਟਰੱਕ ਨੇ ਤੇਜਸਵੀ ਯਾਦਵ ਦੇ ਕਾਫ਼ਲੇ ਦੇ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਆਗੂ ਵਾਲ-ਵਾਲ ਬਚ ਗਏ, ਪਰ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ।

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟਰੱਕ ਨੇ ਉਸ ਵਾਹਨ ਨੂੰ ਨਹੀਂ ਟੱਕਰ ਮਾਰੀ ਜਿਸ ਵਿੱਚ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਵਾਰ ਸਨ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਲਗਭਗ 12:30 ਵਜੇ ਵਾਪਰੀ ਜਦੋਂ ਯਾਦਵ ਦਾ ਕਾਫ਼ਲਾ ਗੋਰੌਲ ਨੇੜੇ ਪਟਨਾ-ਮੁਜ਼ੱਫਰਪੁਰ ਰਾਸ਼ਟਰੀ ਰਾਜਮਾਰਗ ‘ਤੇ ਚਾਹ ਪੀਣ ਲਈ ਰੁਕਿਆ। ਅਧਿਕਾਰੀ ਨੇ ਦੱਸਿਆ ਕਿ ਉਹ ਮਧੇਪੁਰਾ ਤੋਂ ਪਟਨਾ ਵਾਪਸ ਆ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

ਪੁਲਿਸ ਅਧਿਕਾਰੀ ਨੇ ਕਿਹਾ, “ਯਾਦਵ ਨੂੰ ਕੋਈ ਸੱਟ ਨਹੀਂ ਲੱਗੀ ਹੈ। ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਯਾਦਵ ਵੀ ਹਸਪਤਾਲ ਪਹੁੰਚੇ ਅਤੇ ਜ਼ਖਮੀ ਵਰਕਰਾਂ ਦੀ ਹਾਲਤ ਬਾਰੇ ਪੁੱਛਿਆ।” ਯਾਦਵ ਨੇ ਹਸਪਤਾਲ ਵਿੱਚ ਦੱਸਿਆ, “ਇਹ ਹਾਦਸਾ ਉਦੋਂ ਵਾਪਰਿਆ ਜਦੋਂ ਅਸੀਂ ਮਧੇਪੁਰਾ ਤੋਂ ਪਟਨਾ ਵਾਪਸ ਆ ਰਹੇ ਸੀ।

ਅਸੀਂ ਗੋਰੌਲ ਨੇੜੇ ਚਾਹ ਪੀਣ ਲਈ ਰੁਕੇ। ਇਕ ਤੇਜ਼ ਰਫ਼ਤਾਰ ਟਰੱਕ ਨੇ ਮੇਰੇ ਕਾਫਲੇ ਦੇ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਮੈਂ ਤੁਰੰਤ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਇਹ ਹਾਦਸਾ ਮੇਰੀ ਗੱਡੀ ਤੋਂ ਸਿਰਫ਼ ਪੰਜ ਫੁੱਟ ਦੂਰ ਹੋਇਆ। ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਗੱਡੀ ਜ਼ਬਤ ਕਰ ਲਈ ਹੈ। ਯਾਦਵ ਨੇ ਕਿਹਾ, “ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।”

LEAVE A REPLY

Please enter your comment!
Please enter your name here