ਅਣਪਛਾਤੇ ਹਮਲਾਵਰਾਂ ਨੇ ਫਗਵਾੜਾ ਸਥਿਤ ਸੁਧੀਰ ਸਵੀਟ ਸ਼ਾਪ ‘ਤੇ ਚਲਾਈਆਂ ਗੋਲੀਆਂ

0
172

ਗੁਰਾਇਆ: ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸੁਧੀਰ ਸਵੀਟ ਸ਼ਾਪ ‘ਤੇ ਉਸ ਸਮੇਂ ਸਨਸਨੀ ਫੈਲ ਗਈ , ਜਦੋਂ ਦੁਕਾਨ ਖੁੱਲ੍ਹਣ ਤੋਂ 15 ਮਿੰਟ ਬਾਅਦ ਹੀ ਅਣਪਛਾਤੇ ਹਮਲਾਵਰਾਂ ਨੇ ਦੁਕਾਨ ‘ਤੇ 7 ਤੋਂ 8 ਰਾਊਂਡ ਗੋਲੀਆਂ ਚਲਾਈਆਂ , ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨ ਫਗਵਾੜਾ ਵਿੱਚ ਸਨ ਅਤੇ ਅੱਜ ਵੀ ਉਨ੍ਹਾਂ ਦੇ ਫਗਵਾੜਾ ਪਹੁੰਚਣ ਤੋਂ ਪਹਿਲਾਂ ਇਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ , ਜਿਸ ਨਾਲ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਘਟਨਾ ਤੋਂ ਬਾਅਦ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਮੌਕੇ ‘ਤੇ ਪਹੁੰਚੇ ਅਤੇ ਪੀੜਤ ਦੁਕਾਨਦਾਰ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਵਿੱਚ ਵੱਧ ਰਹੀ ਅਸੁਰੱਖਿਆ ਨੂੰ ਦਰਸਾਉਂਦੀਆਂ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਹੈ। ਹਮਲਾਵਰਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਫਿਲਹਾਲ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here