ਅਣਪਛਾਤੇ ਵਿਅਕਤੀ ਨੇ ਅਕਾਲੀ ਦਲ ਵਰਕਰ ਦੇ ਘਰ ‘ਤੇ ਕੀਤੀ ਗੋਲੀਬਾਰੀ

0
212

ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ਵਿੱਚ ਬੀਤੀ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਇੱਕ ਅਕਾਲੀ ਦਲ ਵਰਕਰ ਦੇ ਘਰ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਇਹ ਗੋਲੀਬਾਰੀ ਜਬਰੀ ਵਸੂਲੀ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਅਕਾਲੀ ਵਰਕਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਪਰ ਪੈਸੇ ਨਾ ਦੇਣ ‘ਤੇ ਇਹ ਘਟਨਾ ਅੰਜਾਮ ਦਿੱਤੀ ਗਈ। ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਮੁਲਜ਼ਮ ਦੀਆਂ ਤਸਵੀਰਾਂ ਕੈਦ ਹੋ ਗਈਆਂ ਹਨ। ਸੀ.ਸੀ.ਟੀ.ਵੀ. ਵਿੱਚ ਉਹ ਵਿਅਕਤੀ ਸਾਫ਼ ਤੌਰ ‘ਤੇ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ, ਜਿਸਨੇ ਘਰ ‘ਤੇ ਲਗਾਤਾਰ 8 ਗੋਲੀਆਂ ਚਲਾਈਆਂ। ਇਸ ਦੌਰਾਨ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਲਜ਼ਮ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।

LEAVE A REPLY

Please enter your comment!
Please enter your name here