ਵਿਜੀਲੈਂਸ ਵੱਲੋਂ ਅਕਾਲੀ ਆਗੂ ਵਿਕਰਮ ਮਜੀਠੀਆ ਦੇ ਘਰ ‘ਤੇ ਮਾਰਿਆ ਗਿਆ ਛਾਪਾ

0
93

ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਪੰਜਾਬ ਦੀ ਮਾਨ ਸਰਕਾਰ ਨੇ ਅੱਜ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਅਕਾਲੀ ਆਗੂ ਵਿਕਰਮ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ ਹੈ। ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਛਾਪੇਮਾਰੀ ਜਾਰੀ ਹੈ। ਬਿਕਰਮ ਮਜੀਠੀਆ ਦੀ ਪਤਨੀ ਵਿਧਾਇਕ ਗੁਣੀਵ ਕੌਰ ਮਜੀਠੀਆ ਵੀ ਘਰ ਵਿੱਚ ਮੌਜੂਦ ਹਨ।

ਸੂਤਰਾਂ ਅਨੁਸਾਰ ਅੰਮ੍ਰਿਤਸਰ ਵਿੱਚ ਕੁੱਲ ਨੌਂ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਵਿੱਚ ਬਿਕਰਮ ਮਜੀਠੀਆ ਦਾ ਘਰ ਵੀ ਸ਼ਾਮਲ ਹੈ। ਪੂਰੇ ਪੰਜਾਬ ਵਿੱਚ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਅਨੁਸਾਰ, ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਰੇਡ ਨਸ਼ੇ ਦੀਆਂ ਰਕਮ ਦੀ ਤਲਾਸ਼ ਵਿੱਚ ਹੋ ਰਹੀ ਹੈ। ਇਸ ਦੌਰਾਨ ਵਿਜੀਲੈਂਸ ਅਧਿਕਾਰੀ ਵਾੜ ਟੱਪ ਕੇ ਮਜੀਠੀਆ ਦੇ ਚੰਡੀਗੜ੍ਹ ਸਥਿਤ ਘਰ ਵਿੱਚ ਦਾਖਲ ਹੋਏ।

ਬਿਕਰਮ ਮਜੀਠੀਆ ਦੇ ਗ੍ਰੀਨ ਐਵੇਨਿਊ ਵਾਲੇ ਘਰ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਬੈਰੀਕੇਡ ਲਗਾ ਕੇ ਸਾਰੀਆਂ ਸੜਕਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਪਤਾ ਲੱਗਾ ਹੈ ਕਿ ਮਜੀਠੀਆ ਘਰ ਵਿੱਚ ਹੈ।

ਏਜੰਸੀਆਂ ਨੇ ਕਈ ਦਸਤਾਵੇਜ਼ ਜ਼ਬਤ ਕੀਤੇ

ਨਸ਼ਾ ਤਸਕਰੀ ਮਾਮਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਵੱਲੋਂ ਅੰਮ੍ਰਿਤਸਰ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਨੇ ਵੀ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਜਾਂਚ ਅਜੇ ਵੀ ਜਾਰੀ ਹੈ ਅਤੇ ਕਿਸੇ ਨੂੰ ਵੀ ਮਜੀਠੀਆ ਦੇ ਘਰ ਵੱਲ ਆਉਣ-ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਆਲੇ-ਦੁਆਲੇ ਦੇ ਘਰਾਂ ਅਤੇ ਬੰਗਲਿਆਂ ਵਿੱਚ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ। ਮਜੀਠੀਆ ਦੇ ਘਰ ਦੇ ਬਾਹਰ ਸੜਕਾਂ ‘ਤੇ ਪੰਜਾਬ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਮਜੀਠੀਆ ਨੇ ਕਿਹਾ-ਮੇਰੇ ਖਿਲਾਫ ਨਵਾਂ ਝੂਠਾ ਮਾਮਲਾ ਦਰਜ ਕਰਨ ਦੀ ਤਿਆਰੀ

ਰੇਡ ‘ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੈਂ ਬਹੁਤ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਭਗਵੰਤ ਮਾਨ ਸਰਕਾਰ ਨੂੰ ਨਸ਼ੀਲੀ ਦਵਾਈਆਂ ਦੇ ਝੂਠੇ ਮਾਮਲੇ ਵਿੱਚ ਮੇਰੇ ਖਿਲਾਫ ਕੁਝ ਨਹੀਂ ਮਿਲਿਆ, ਤਾਂ ਹੁਣ ਮੇਰੇ ਖਿਲਾਫ ਇੱਕ ਨਵਾਂ ਝੂਠਾ ਮਾਮਲਾ ਦਰਜ ਕਰਨ ਦੀ ਤਿਆਰੀ ਹੈ।

ਮਜੀਠੀਆ ਨੇ ਕਿਹਾ ਕਿ ਅੱਜ ਵਿਜੀਲੈਂਸ ਦੇ ਐਸ.ਐਸ.ਪੀ ਦੀ ਅਗਵਾਈ ਵਾਲੀ ਟੀਮ ਨੇ ਮੇਰੇ ਘਰ ਛਾਪਾ ਮਾਰਿਆ ਹੈ। ਭਗਵੰਤ ਮਾਨ ਨੂੰ ਸਮਝਣਾ ਚਾਹੀਦਾ ਹੈ ਕਿ ਮੇਰੇ ਖਿਲਾਫ ਭਾਵੇਂ ਜਿੰਨੇ ਵੀ ਕੇਸ ਦਰਜ ਕਰ ਲਵੇਂ, ਨਾ ਤਾਂ ਮੈਂ ਡਰਾਂਗਾ ਅਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ। ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ਬਾਰੇ ਗੱਲ ਕੀਤੀ ਹੈ ਅਤੇ ਕਰਦਾ ਰਹਾਂਗਾ। ਮੈਨੂੰ ਅਕਾਲ ਪੁਰਖ, ਗੁਰੂ ਸਾਹਿਬ ਉੱਤੇ ਪੂਰਾ ਵਿਸ਼ਵਾਸ ਹੈ। ਅੰਤ ਵਿੱਚ ਸੱਚ ਦੀ ਜਿੱਤ ਹੋਵੇਗੀ।

LEAVE A REPLY

Please enter your comment!
Please enter your name here