Home Punjab ਜਲੰਧਰ ਕੈਂਟ ਦੇ ਮਸ਼ਹੂਰ ਕਾਰੋਬਾਰੀ ਤੇ ਸੇਠੀ ਟੈਲੀਕਾਮ ਦੇ ਮਾਲਕ ਵਿਨੈ ਸੇਠੀ...

ਜਲੰਧਰ ਕੈਂਟ ਦੇ ਮਸ਼ਹੂਰ ਕਾਰੋਬਾਰੀ ਤੇ ਸੇਠੀ ਟੈਲੀਕਾਮ ਦੇ ਮਾਲਕ ਵਿਨੈ ਸੇਠੀ ਦਾ ਅਚਾਨਕ ਹੋਇਆ ਦੇਹਾਂਤ

0

ਜਲੰਧਰ: ਜਲੰਧਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਲੰਧਰ ਕੈਂਟ ਦੇ ਮਸ਼ਹੂਰ ਕਾਰੋਬਾਰੀ ਅਤੇ ਸੇਠੀ ਟੈਲੀਕਾਮ ਦੇ ਮਾਲਕ ਵਿਨੈ ਸੇਠੀ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਮੁਤਾਬਕ ਵਿਨੈ ਸੇਠੀ ਨੂੰ ਦਿਲ ਦਾ ਦੌਰਾ ਪਿਆ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲੈ ਕੇ ਪਹੁੰਚੇ, ਪਰ ਉੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਵਿਨੈ ਸੇਠੀ ਕਾਰੋਬਾਰੀ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਰੱਖਦੇ ਸਨ। ਇਸ ਦੇ ਨਾਲ ਹੀ ਉਹ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਪ੍ਰਸਿੱਧ ਸਨ। ਉਹ ਇੰਸਟਾਗ੍ਰਾਮ ‘ਤੇ ਸਰਗਰਮ ਰਹਿੰਦੇ ਸਨ ਅਤੇ ਉਨ੍ਹਾਂ ਨੂੰ ਲਗਭਗ 10 ਲੱਖ ਲੋਕ ਫਾਲੋ ਕਰਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ।

ਪਰਿਵਾਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਵਿਨੈ ਸੇਠੀ ਦਾ ਦਿਹਾਂਤ 24 ਨਵੰਬਰ 2026 ਨੂੰ ਹੋਇਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 25 ਨਵੰਬਰ ਨੂੰ ਦੁਪਹਿਰ 2 ਵਜੇ ਰਾਮ ਬਾਗ, ਦੀਪ ਨਗਰ, ਜਲੰਧਰ ਵਿਖੇ ਕੀਤਾ ਜਾਵੇਗਾ।

ਉਨ੍ਹਾਂ ਦੇ ਦਿਹਾਂਤ ‘ਤੇ ਇਲਾਕੇ ਦੇ ਲੋਕਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸੋਸ਼ਲ ਮੀਡੀਆ ਨਾਲ ਜੁੜੇ ਲੋਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version