Monday, June 8, 2026
Google search engine
Homeਖੇਡਾਂਵਿਨੇਸ਼ ਫੋਗਾਟ ਦਾ ਵੱਡਾ ਖੁਲਾਸਾ; ਆਪਣੇ ਨਾਂ ਕੀਤਾ ਜ਼ਾਹਿਰ

ਵਿਨੇਸ਼ ਫੋਗਾਟ ਦਾ ਵੱਡਾ ਖੁਲਾਸਾ; ਆਪਣੇ ਨਾਂ ਕੀਤਾ ਜ਼ਾਹਿਰ

ਹਰਿਆਣਾ: ਭਾਰਤ ਦੀ ਮਸ਼ਹੂਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਉਨ੍ਹਾਂ ਛੇ ਮਹਿਲਾ ਪਹਿਲਵਾਨਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਸਨ। ਇਸ ਖੁਲਾਸੇ ਨਾਲ ਖੇਡ ਜਗਤ ‘ਚ ਚਰਚਾ ਤੇਜ਼ ਹੋ ਗਈ ਹੈ।

ਲਗਭਗ 18 ਮਹੀਨਿਆਂ ਬਾਅਦ ਮੁੜ ਕੁਸ਼ਤੀ ਦੇ ਮੈਦਾਨ ਵਿੱਚ ਵਾਪਸੀ ਕਰਨ ਜਾ ਰਹੀ ਵਿਨੇਸ਼ ਫੋਗਾਟ ਨੇ ਗੋਂਡਾ ਵਿੱਚ ਹੋਣ ਵਾਲੇ ਰਾਸ਼ਟਰੀ ਓਪਨ ਰੈਂਕਿੰਗ ਕੁਸ਼ਤੀ ਟੂਰਨਾਮੈਂਟ ਨੂੰ ਲੈ ਕੇ ਵੀ ਆਪਣੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਥਾਂ ‘ਤੇ ਇਹ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਉੱਥੇ ਬ੍ਰਿਜ ਭੂਸ਼ਣ ਦਾ ਵੱਡਾ ਪ੍ਰਭਾਵ ਮੌਜੂਦ ਹੈ, ਜੋ ਮੁਕਾਬਲੇ ਦੀ ਨਿਰਪੱਖਤਾ ‘ਤੇ ਸਵਾਲ ਖੜੇ ਕਰਦਾ ਹੈ।

ਵਿਨੇਸ਼ ਨੇ ਖ਼ਦਸ਼ਾ ਜਤਾਇਆ ਕਿ ਇਸ ਤਰ੍ਹਾਂ ਦੇ ਪ੍ਰਭਾਵ ਕਾਰਨ ਰੈਫਰੀ ਅਤੇ ਹੋਰ ਅਧਿਕਾਰੀ ਪੱਖਪਾਤੀ ਫੈਸਲੇ ਲੈ ਸਕਦੇ ਹਨ, ਜਿਸ ਨਾਲ ਖਿਡਾਰੀਆਂ ਨਾਲ ਧੱਕਾ ਹੋਣ ਦੀ ਸੰਭਾਵਨਾ ਬਣਦੀ ਹੈ। ਇਸ ਦੇ ਨਾਲ ਹੀ ਵਿਨੇਸ਼ ਫੋਗਾਟ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਟੂਰਨਾਮੈਂਟ ਦੌਰਾਨ ਉਨ੍ਹਾਂ, ਉਨ੍ਹਾਂ ਦੀ ਟੀਮ ਜਾਂ ਸਮਰਥਕਾਂ ਨਾਲ ਕੋਈ ਵੀ ਅਣਚਾਹੀ ਘਟਨਾ ਵਾਪਰਦੀ ਹੈ, ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਭਾਰਤ ਸਰਕਾਰ ‘ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ।

ਫਿਲਹਾਲ, ਇਸ ਮਾਮਲੇ ‘ਤੇ ਕੋਈ ਸਰਕਾਰੀ ਪੱਖੋਂ ਸਾਹਮਣੇ ਨਹੀਂ ਆਇਆ ਹੈ। ਪਰ ਇਹ ਸਾਫ਼ ਹੈ ਕਿ ਵਿਨੇਸ਼ ਫੋਗਾਟ ਦੇ ਇਸ ਬਿਆਨ ਤੋਂ ਬਾਅਦ ਗੋਂਡਾ ਵਿੱਚ ਹੋਣ ਵਾਲੇ ਟੂਰਨਾਮੈਂਟ ‘ਤੇ ਸਾਰੇ ਦੇਸ਼ ਦੀ ਨਜ਼ਰ ਟਿਕੀ ਹੋਈ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments